Skip to main content

Gee 98News

ਅੱਜ ਹੋ ਸਕਦਾ ਹੈ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਫੈਸਲਾ…..?

-SGPC ਨੇ ਬੁਲਾਈ ਐਮਰਜੈਂਸੀ ਮੀਟਿੰਗ
ਚੰਡੀਗੜ੍ਹ,16 ਜੂਨ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਦੇ ਅਹੁਦੇ ਤੋਂ ਹਟਾਉਣ ਦੀ ਕਵਾਇਦ ਸ਼ੁਰੂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਸ਼ੁੱਕਰਵਾਰ 16 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਚਾਨਕ ਮੀਟਿੰਗ ਬੁਲਾਈ ਗਈ ਹੈ । ਸੂਤਰਾਂ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਹਟਾਉਣ ਬਾਰੇ ਹੀ ਹੈ। ਅਜਿਹਾ ਇਸ ਕਰਕੇ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਅੰਤ੍ਰਿੰਗ ਕਮੇਟੀ ਦੀ ਇਹ ਮੀਟਿੰਗ ਬਹੁਤ ਘੱਟ ਸਮੇਂ‌ ਦੇ ਨੋਟਿਸ ‘ਤੇ ਬੁਲਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪਿਛਲੀ ਮੀਟਿੰਗ ਮੌਕੇ ਵੀ ਅਜਿਹਾ ਮੰਨਿਆ ਜਾ ਰਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾ ਦਿੱਤਾ ਜਾਵੇਗਾ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵੱਡੇ ਆਗੂਆਂ ਦੀ ਸਲਾਹ ‘ਤੇ ਇਸ ਨੂੰ ਅੱਗੇ ਪਾ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਪ ਆਗੂ ਰਾਘਵ ਚੱਢਾ ਦੀ ਮੰਗਣੀ ਸਮਾਗਮ ਵਿੱਚ ਸ਼ਮੂਲੀਅਤ ਤੋਂ ਬਾਅਦ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਸ਼ੁੱਕਰਵਾਰ ਨੂੰ ਬੁਲਾਈ ਮੀਟਿੰਗ ਦੀ ਪੁਸ਼ਟੀ ਕੀਤੀ ਹੈ ਪ੍ਰੰਤੂ ਉਨ੍ਹਾਂ ਮੀਟਿੰਗ ਦੇ ਏਜੰਡੇ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ।

error: Content is protected !!