Gee 98News

ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧ ਲਈ 140.25 ਕਰੋੜ ਦੀ ਗਰਾਂਟ ਜਾਰੀ

ਚੰਡੀਗੜ੍ਹ,16 ਜੂਨ -ਪੰਜਾਬ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਨੇ ਵੱਡੀ ਗਰਾਂਟ ਜਾਰੀ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ। ਇਸ ਰਾਸ਼ੀ ਵਿੱਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ।

error: Content is protected !!