Gee 98News

ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ‘ਚ ਹੋਇਆ ਕਤਲ

ਚੰਡੀਗੜ੍ਹ,19 ਜੂਨ-ਕੈਨੇਡਾ ਤੋਂ ਖਾਲਿਸਤਾਨ ਟਾਈਗਰ ਫੋਰਸ KTF ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਖ਼ਬਰ ਹੈ । ਹਰਦੀਪ ਸਿੰਘ ਨਿੱਝਰ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਹੀ ਰਹਿ ਰਿਹਾ ਸੀ ਅਤੇ ਉਸ ਉਪਰ ਦੋਸ਼ ਸਨ ਕਿ ਉਹ ਪੰਜਾਬ ‘ਚ ਖ਼ਾਲਿਸਤਾਨੀ ਸਰਗਰਮੀਆਂ ਨੂੰ ਸ਼ਹਿ ਦੇ ਰਿਹਾ ਹੈ । ਹਰਦੀਪ ਸਿੰਘ ਨਿੱਝਰ ਨੂੰ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ । ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ 2 ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ।‌ ਹਰਦੀਪ ਸਿੰਘ ਨਿੱਝਰ ਇਸੇ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਵੀ ਸੀ । ਭਾਰਤ ਸਰਕਾਰ ਨੇ 2020 ‘ਚ‌ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਸੀ ਅਤੇ ਸਰਕਾਰ ਨੇ ਜਲੰਧਰ ਜ਼ਿਲ੍ਹੇ ਵਿੱਚ ਪੈਂਦੇ ਉਨ੍ਹਾਂ ਦੇ ਪਿੰਡ ਵਿਚਲੀ ਸਾਰੀ ਸੰਪਤੀ ਵੀ ਕੁਰਕ ਕਰ ਲਈ ਸੀ । ਇਹ ਵੀ ਜ਼ਿਕਰਯੋਗ ਹੈ ਕਿ ਅਜੇ 4 ਕੁ ਮਹੀਨੇ ਪਹਿਲਾਂ ਹੀ ਭਾਰਤ ਸਰਕਾਰ ਨੇ ਖਾਲਿਸਤਾਨ ਟਾਈਗਰ ਫੋਰਸ ਨੂੰ ਅੱਤਵਾਦੀ ਸੰਗਠਨ ਕਰਾਰ ਦਿੱਤਾ ਸੀ ਅਤੇ ਭਾਰਤ ਵਿੱਚ ਇਸ ਦੀਆਂ ਸਰਗਰਮੀਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ ।

error: Content is protected !!