Gee 98News

ਸਭ ਫੜੇ ਜਾਣਗੇ..ਇੱਕ ਵਿਅਕਤੀ ਦਾ ਜਾਅਲੀ ਐਸਸੀ ਸਰਟੀਫਿਕੇਟ ਰੱਦ, ਕਾਰਵਾਈ ਸ਼ੁਰੂ

ਚੰਡੀਗੜ੍ਹ 19 ਜੂਨ-ਪੰਜਾਬ ਸਰਕਾਰ ਨੇ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਵਾਉਣ ਲਈ ਸਰਕਾਰ ‘ਤੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ ਦਬਾਅ ਬਣਾਇਆ ਹੋਇਆ ਹੈ, ਜਿਸ ਤਹਿਤ ਸਰਕਾਰ ਵੱਲੋਂ ਅਜਿਹੇ ਵਿਅਕਤੀਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ । ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Gee98 Ads

error: Content is protected !!