Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੱਤਕੇ ਦੇ ਹੋਰ ਪਸਾਰ ਲਈ ਇਕੋ ਮੰਚ ‘ਤੇ ਇਕੱਠੇ ਹੋ ਕੇ ਢੁਕਵੀਂ ਨੀਤੀ ਬਣਾਉਣ ਦੀ ਲੋੜ-ਸੁੱਖ ਬਰਨਾਲਾ

Nirmal Pandori by Nirmal Pandori
06/21/2023
in ਪੰਜਾਬ
Reading Time: 1 min read
A A
0
ਗੱਤਕੇ ਦੇ ਹੋਰ ਪਸਾਰ ਲਈ ਇਕੋ ਮੰਚ ‘ਤੇ ਇਕੱਠੇ ਹੋ ਕੇ ਢੁਕਵੀਂ ਨੀਤੀ ਬਣਾਉਣ ਦੀ ਲੋੜ-ਸੁੱਖ ਬਰਨਾਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਗੱਤਕਾ ਖੇਡਣ ਵਾਲੇ ਵਾਲੇ ਨੌਜਵਾਨਾਂ ਦੀ ਆਰਥਿਕ ਮੱਦਦ ਕੀਤੀ ਜਾਵੇ

ਬਰਨਾਲਾ, 21 ਜੂਨ ( ਨਿਰਮਲ ਸਿੰਘ ਪੰਡੋਰੀ)-ਅੱਜ ਪੰਜਾਬ ਦੇ ਕੁੱਝ ਵੱਖ-ਵੱਖ ਸ਼ਹਿਰਾਂ ਵਿੱਚ ਯੋਗਾ ਦਿਵਸ ਦੇ ਸਮਾਨੰਤਰ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਗੱਤਕਾ ਦਿਵਸ ਮਨਾਇਆ ਗਿਆ । ਗੱਤਕਾ ਦਿਵਸ ਮੌਕੇ ਕਰਵਾਏ ਇਨਾਂ ਵੱਖ-ਵੱਖ ਸਮਾਗਮਾਂ ਵਿੱਚ ਗੱਤਕੇ ਦਾ ਪ੍ਰਚਾਰ-ਪਸਾਰ ਹੋਰ ਜ਼ਿਆਦਾ ਕਰਨ ਲਈ ਵਿਚਾਰ ਚਰਚਾ ਕੀਤੀ ਜਾਂਦੀ ਹੈ । ਇੰਟਰਨੈਸ਼ਨਲ ਵੀਰ ਖਾਲਸਾ ਗੱਤਕਾ ਗਰੁੱਪ ਬਰਨਾਲਾ ਦੇ ਸੁੱਖ ਬਰਨਾਲਾ (ਸੁਖਵਿੰਦਰ ਸਿੰਘ) ਨੇ ਸਮੁੱਚੇ ਵਿਸ਼ਵ ਦੀਆਂ ਸਿੱਖ ਸੰਗਤਾਂ ਨੂੰ ਗੱਤਕਾ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਆਪਣੇ ਆਪਣੇ ਖੇਤਰ ਵਿੱਚ ਆਪਣੇ-ਆਪਣੇ ਢੰਗ ਤਰੀਕਿਆਂ ਨਾਲ ਗੱਤਕੇ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਹ ਸ਼ੁੱਭ ਸੰਕੇਤ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਗੱਤਕੇ ਦੀ ਖੇਡ ਪ੍ਰਤੀ ਲੋਕ ਜਾਗਰੂਕ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਗੱਤਕਾ ਦਿਵਸ ਸਿਰਫ 21 ਜੂਨ, ਇਕ ਦਿਨ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਸਿੱਖ ਕੌਮ ਦੇ ਅਲੰਬਰਦਾਰਾਂ ਨੂੰ ਵੱਖਰੀਆਂ ਵਿਸ਼ੇਸ਼ ਯੋਜਨਾਵਾਂ ਬਣਾ ਕੇ ਗੱਤਕੇ ਪ੍ਰਤੀ ਉਸਾਰੂ ਨੀਤੀ ਲਿਆਉਣੀ ਚਾਹੀਦੀ ਹੈ । ਉਨ੍ਹਾਂ ਦੁੱਖ ਪਰਗਟ ਕੀਤਾ ਕਿ ਸਿਰਫ ਗੱਤਕਾ ਦਿਵਸ ਵਾਲੇ ਦਿਨ ਹੀ ਗੱਤਕਾ ਖੇਡਣ ਵਾਲੇ ਅਤੇ ਗੱਤਕੇ ਦੇ ਜੌਹਰ ਦਿਖਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਤ ਕੀਤਾ ਜਾਂਦਾ ਅਤੇ ਸ਼ਹੀਦ ਸਨਮਾਨ ਸਮਾਗਮਾਂ ਦੀਆਂ ਤਸਵੀਰਾਂ ਮੀਡੀਆ ਵਿੱਚ ਵੱਖ-ਵੱਖ ਪਲੇਟਫਾਰਮਾਂ ‘ਤੇ ਪਾ ਕੇ ਆਪਣਾ ਅਤੇ ਆਪਣੀਆਂ ਜਥੇਬੰਦੀਆਂ ਦਾ ਨਾਮ ਚਮਕਾਇਆ ਜਾਂਦਾ ਹੈ ਪ੍ਰੰਤੂ ਫਿਰ ਸਾਰਾ ਸਾਲ ਨੌਜਵਾਨਾਂ ਦੀ ਸਾਰ ਨਹੀਂ ਲਈ ਜਾਂਦੀ । ਸੁੱਖ ਬਰਨਾਲਾ ਨੇ ਖੁਲਾਸਾ ਕੀਤਾ ਕਿ ਗੱਤਕੇ ਦੀ ਖੇਡ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲੈ ਕੇ ਜਾਣ ਵਾਲੇ ਕੁਝ ਨੌਜਵਾਨਾਂ ਦੇ ਆਰਥਿਕ ਹਾਲਾਤ ਇੰਨੇ ਕੁ ਮਾੜੇ ਹਨ ਜਿਨ੍ਹਾਂ ਦਾ ਜ਼ਿਕਰ ਕਰਦੇ ਹੋਏ ਵੀ ਗੱਚ ਭਰ ਜਾਂਦਾ ਹੈ । ਉਹਨਾਂ ਕਿਹਾ ਕਿ ਇਹ ਹੈਰਾਨੀ ਅਤੇ ਦੁੱਖ ਦੀ ਗੱਲ ਹੈ ਕਿ ਵਿਸ਼ਵ ਰਿਕਾਰਡ ਬਣਾਉਣ ਵਾਲੇ ਨੌਜਵਾਨਾਂ ਦੀ ਵੀ ਕਿਸੇ ਨੇ ਬਾਂਹ ਨਹੀਂ ਫੜੀ । ਉਹਨਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਕੁਝ ਸਮੇਂ ਤੋਂ ਗੱਤਕੇ ਨੂੰ ਰਾਜਨੀਤਕ ਰੰਗਤ ਚਾੜ੍ਹੀ ਜਾ ਰਹੀ ਹੈ, ਜਦ ਕਿ ਚਾਹੀਦਾ ਤਾਂ ਇਹ ਹੈ ਕਿ ਸਿੱਖ ਕੌਮ ਇਕੋ ਮੰਚ ‘ਤੇ ਗੱਤਕੇ ਦੀ ਪ੍ਰਫੁੱਲਤਾ ਲਈ ਸਿਰ ਜੋੜ ਕੇ ਵਿਚਾਰ ਕਰੇ ਅਤੇ ਗੱਤਕਾ ਖੇਡਣ ਵਾਲੇ ਨੌਜਵਾਨਾਂ ਦੀ ਲੋੜ ਅਨੁਸਾਰ ਆਰਥਿਕ ਮਦਦ ਵੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਖਿਡਾਰੀ ਭਾਵੇਂ ਕਿਸੇ ਵੀ ਖੇਡ ਦਾ ਹੋਵੇ ਜੇਕਰ ਉਹਦੇ ਘਰ ਦੀ ਆਰਥਿਕ ਹਾਲਤ ਚੰਗੀ ਨਹੀਂ ਹੋਵੇਗੀ ਤਾਂ ਉਹ ਆਪਣੇ ਪੂਰੇ ਦਮਖ਼ਮ ਦੇ ਨਾਲ ਆਪਣੀ ਖੇਡ ਪ੍ਰਤੀ ਸੰਜੀਦਾ ਨਹੀਂ ਹੋ ਸਕੇਗਾ, ਇਸ ਲਈ ਇਹ ਜ਼ਰੂਰੀ ਹੈ ਕਿ ਗੱਤਕੇ ਦੀ ਖੇਡ ਨੂੰ ਸਿਰਫ਼ ਇਕ ਦਿਨ ਗੱਤਕਾ ਦਿਵਸ ਤੱਕ ਹੀ ਸੀਮਤ ਨਾ ਕੀਤਾ ਜਾਵੇ ਸਗੋਂ ਇਸਦੀ ਪ੍ਰਫੁੱਲਤਾ ਲਈ ਹਮੇਸ਼ਾ ਯਤਨਸ਼ੀਲ ਰਿਹਾ ਜਾਵੇ । ਸੁੱਖ ਬਰਨਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਕਰ ਚਾਹੇ ਤਾਂ ਬਹੁਤ ਕੁਝ ਕੀਤਾ ਜਾ ਸਕਦਾ ਹੈ, ਪ੍ਰੰਤੂ ਹੋ ਕੁਝ ਨਹੀਂ ਰਿਹਾ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਲਾ ਲਾ ਹੋਗੀ…ਮਾਲ ਵਿਭਾਗ ‘ਚ ਮੱਚ ਗਈ ਤਰਥੱਲੀ…ਵਿਜੀਲੈਂਸ ਨੇ ਕੱਢਤਾ ਰਿਸ਼ਵਤ ਰੂਪੀ ਸੱਪ

Next Post

ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ

ਥੁੱਕ ਦੇ ਜ਼ਰੀਏ ਪ੍ਰੈਗਨੈਂਸੀ ਟੈਸਟ ਕਰਨ ਵਾਲੀ ਕਿੱਟ ਲਾਂਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend