Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਵਰਨਰ ਨੇ ਦੋ ਵਾਰ ਬੁਲਾਇਆ ਸੀ ਅਫ਼ਸਰ ਨੂੰ…ਨਹੀਂ ਗਿਆ…ਗਵਰਨਰ ਨੇ ਲਿਆ ਸਖ਼ਤ ਫੈਸਲਾ

Nirmal Pandori by Nirmal Pandori
06/23/2023
in ਪੰਜਾਬ
Reading Time: 1 min read
A A
0
ਗਵਰਨਰ ਨੇ ਦੋ ਵਾਰ ਬੁਲਾਇਆ ਸੀ ਅਫ਼ਸਰ ਨੂੰ…ਨਹੀਂ ਗਿਆ…ਗਵਰਨਰ ਨੇ ਲਿਆ ਸਖ਼ਤ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੱਛਮੀ ਬੰਗਾਲ ਦੇ ਗਵਰਨਰ ਦਾ ਫੈਸਲਾ ਪੰਜਾਬ ਲਈ ਸੰਕੇਤ

ਚੰਡੀਗੜ੍ਹ,23 ਜੂਨ-ਪੰਜਾਬ ਦੀ ਤਰ੍ਹਾਂ ਪੱਛਮੀ ਬੰਗਾਲ ਵਿੱਚ ਵੀ ਰਾਜ ਭਵਨ ਅਤੇ ਰਾਜ ਸਰਕਾਰ ਦਰਮਿਆਨ ਖਿਚੋਤਾਣ ਪੂਰੀ ਸਿਖਰਾਂ ‘ਤੇ ਹੈ । ਪੱਛਮੀ ਬੰਗਾਲ ਦੇ ਗਵਰਨਰ ਡਾ.ਸੀ ਵੀ ਅਨੰਦ ਬੋਸ ਨੇ ਸੂਬੇ ਦੇ ਚੋਣ ਕਮਿਸ਼ਨ ਰਾਜੀਵ ਸਿਨਹਾ ਦਾ ਨਿਯੁਕਤੀ ਪੱਤਰ ਵਾਪਸ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿੱਚ 8 ਜੁਲਾਈ ਨੂੰ ਪੰਚਾਇਤ ਚੋਣਾਂ ਹੋ ਰਹੀਆਂ ਹਨ । ਪੰਚਾਇਤ ਚੋਣਾਂ ਲਈ ਨਾਮਜ਼ਦਗੀ ਦੌਰ ਦੇ ਦੌਰਾਨ ਸੂਬੇ ਵਿੱਚ ਹਿੰਸਾ ਹੋਈ, ਜਿਸ ਸਬੰਧੀ ਗਵਰਨਰ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਸੂਬੇ ਦੇ ਚੋਣ ਕਮਿਸ਼ਨ ਨੂੰ ਦੋ ਵਾਰ ਬੁਲਾਇਆ ਪਰੰਤੂ ਦੋਵੇਂ ਵਾਰ ਚੋਣ ਕਮਿਸ਼ਨ ਨੇ ਰਾਜ ਭਵਨ ਜਾਣ ਤੋਂ ਨਾਂਹ ਕਰ ਦਿੱਤੀ, ਜਿਸ ਤੋਂ ਬਾਅਦ ਗਵਰਨਰ ਡਾ. ਸੀ ਵੀ ਆਨੰਦ ਬੋਸ ਨੇ ਚੋਣ ਕਮਿਸ਼ਨਰ ਰਾਜੀਵ ਸਿਨਹਾ ਦੀ ਜੁਆਇਨਿੰਗ ਰਿਪੋਰਟ ਸਰਕਾਰ ਨੂੰ ਵਾਪਸ ਭੇਜ ਦਿੱਤੀ । ਹੁਣ ਪੱਛਮੀ ਬੰਗਾਲ ਵਿੱਚ ਰਾਜ ਭਵਨ ਅਤੇ ਰਾਜ ਸਰਕਾਰ ਆਹਮੋ-ਸਾਹਮਣੇ ਹਨ । ਗਵਰਨਰ ਦਾ ਕਹਿਣਾ ਹੈ ਕਿ ਪੰਚਾਇਤ ਚੋਣਾਂ ਵਿਚ ਨਾਮਜ਼ਦਗੀ ਦੌਰਾਨ ਹਿੰਸਾ ਸਬੰਧੀ 17 ਜੂਨ ਨੂੰ ਰਾਜੀਵ ਸ਼ਰਮਾ ਨੂੰ ਰਾਜ ਭਵਨ ਬੁਲਾਇਆ ਗਿਆ ਸੀ ਪ੍ਰੰਤੂ ਉਨ੍ਹਾਂ ਨੇ ਬਹਾਨਾ ਲਾ ਕੇ ਆਉਣ ਤੋਂ ਮਨ੍ਹਾਂ ਕਰ ਦਿੱਤਾ, ਇਸ ਤੋਂ ਪਹਿਲਾਂ ਵੀ ਇੱਕ ਵਾਰ ਚੋਣ ਕਮਿਸ਼ਨਰ ਨੂੰ ਬੁਲਾਇਆ ਗਿਆ ਸੀ ਪ੍ਰੰਤੂ ਕੰਮ ਦਾ ਹਵਾਲਾ ਦੇ ਕੇ ਰਾਜੀਵ ਸਿਨਹਾ ਨੇ ਰਾਜ ਭਵਨ ਜਾਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਦੇ ਗਵਰਨਰ ਨੇ ਚੋਣ ਕਮਿਸ਼ਨਰ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਉਨ੍ਹਾਂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ । ਸੂਬੇ ਦੀ ਸੱਤਾਧਾਰੀ ਪਾਰਟੀ ਟੀਐਮਸੀ ਨੇ ਗਵਰਨਰ ਦੇ ਕਦਮ ਨੂੰ ਸੰਵਿਧਾਨ ਦੇ ਉਲਟ ਦੱਸਿਆ ਹੈ । ਟੀਐਮਸੀ ਦਾ ਦੋਸ਼ ਹੈ ਕਿ ਗਵਰਨਰ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਦੱਸਣਯੋਗ ਹੈ ਕਿ ਰਾਜੀਵ ਸਿਨਹਾ ਸੂਬੇ ਦੇ ਚੀਫ਼ ਸੈਕਟਰੀ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਖਾਸਮ-ਖਾਸ ਮੰਨਿਆ ਜਾਂਦਾ ਹੈ । ਅਜੇ ਪਿਛਲੇ ਮਹੀਨੇ ਹੀ ਰਾਜ ਸਰਕਾਰ ਦੀ ਸਿਫਾਰਸ਼ ‘ਤੇ ਗਵਰਨਰ ਨੇ ਰਾਜੀਵ ਸਿਨਹਾ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਸੀ ਪ੍ਰੰਤੂ ਹੁਣ ਉਨ੍ਹਾਂ ਨੇ ਜੁਆਇਨਿੰਗ ਪੱਤਰ ਵਾਪਸ ਕਰ ਦਿੱਤਾ ਹੈ । ਇਸ ਮਾਮਲੇ ਨਾਲ ਜੁੜਿਆ ਦਿਲਚਸਪ ਤੱਥ ਇਹ ਹੈ ਕਿ ਪੰਚਾਇਤ ਚੋਣਾਂ ‘ਚ ਹਿੰਸਾ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਲਕੱਤਾ ਹਾਈਕੋਰਟ ਨੇ ਵੀ ਸੂਬੇ ਦੇ ਚੋਣ ਕਮਿਸ਼ਨਰ ਨੂੰ ਸਲਾਹ ਦਿੱਤੀ ਸੀ ਕਿ ਜੇਕਰ ਉਹ ਆਪਣੇ ਅਹੁਦੇ ਦਾ ਭਾਰ ਨਹੀਂ ਝੱਲ ਸਕਦੇ ਤਾਂ ਉਨ੍ਹਾਂ ਨੂੰ ਕੁਰਸੀ ਛੱਡ ਦੇਣੀ ਚਾਹੀਦੀ ਹੈ ਆਪੇ ਗਵਰਨਰ ਕਿਸੇ ਹੋਰ ਨੂੰ ਚੋਣ ਕਮਿਸ਼ਨਰ ਲਗਾ ਦੇਣਗੇ । ਦੂਜੇ ਪਾਸੇ ਕੇਂਦਰ ਸਰਕਾਰ ਨੇ ਪੱਛਮੀ ਬੰਗਾਲ ਵਿੱਚ ਪੰਚਾਇਤ ਚੋਣਾਂ ਦੌਰਾਨ 22 ਕੰਪਨੀਆਂ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ ਦਾ ਫੈਸਲਾ ਕੀਤਾ ਹੈ । ਪੱਛਮੀ ਬੰਗਾਲ ਵਰਗੇ ਹਾਲਾਤ ਇਹ ਪੰਜਾਬ ‘ਚ ਬਣੇ ਹੋਏ ਹਨ । ਪੰਜਾਬ ‘ਚ ਵੀ ਰਾਜ ਭਵਨ ਅਤੇ ਰਾਜ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਆਹਮੋ ਸਾਹਮਣੇ ਹਨ । ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਵਿਚਕਾਰ ਬਿਆਨਬਾਜ਼ੀ ਇਸ ਹੱਦ ਤੱਕ ਪੁੱਜ ਚੁੱਕੀ ਹੈ ਕਿ ਪੱਛਮੀ ਬੰਗਾਲ ਵਰਗੀ ਕੋਈ ਘਟਨਾ ਪੰਜਾਬ ਵਿੱਚ ਵੀ ਵਾਪਰ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਹੁਣ ਸੜਕਾਂ ‘ਤੇ ਨਹੀਂ ਚੱਲਣਗੀਆਂ ਪੁਰਾਣੀਆਂ ਸਰਕਾਰੀ ਬੱਸਾਂ,ਸਕਰੈਪ ਕਰਨ ਦੇ ਹੁਕਮ

Next Post

ਹੁਣ ਟਰਾਂਸਜੈਂਡਰ (ਕਿੰਨਰ) ਵੀ ਪੁਲਿਸ ਦੀ ਸਿੱਧੀ ਭਰਤੀ ਪ੍ਰਕਿਰਿਆ ‘ਚ ਭਾਗ ਲੈ ਸਕਣਗੇ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸ਼ਹੀਦ ਦੀ ਪਤਨੀ ਨੂੰ ਹਾਈਕੋਰਟ ਨੇ ਦਿੱਤਾ ਇਨਸਾਫ਼,ਸਰਕਾਰ ਨੂੰ ਕੀਤਾ 5 ਲੱਖ ਜੁਰਮਾਨਾ

ਹੁਣ ਟਰਾਂਸਜੈਂਡਰ (ਕਿੰਨਰ) ਵੀ ਪੁਲਿਸ ਦੀ ਸਿੱਧੀ ਭਰਤੀ ਪ੍ਰਕਿਰਿਆ 'ਚ ਭਾਗ ਲੈ ਸਕਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend