Gee 98News

ਝਗੜਾ AC ਲਗਾਉਣ ਦਾ…ਪੁੱਤ ਨੇ ਪਿਤਾ ‘ਤੇ ਚਲਾ ਦਿੱਤੀ ਗੋਲੀ

ਚੰਡੀਗੜ੍ਹ, 25 ਜੂਨ-ਘਰ ਵਿੱਚ ਲੱਗੇ AC ਬਦਲਾਉਣ ਦੀ ਗੱਲ ਤੋਂ ਹੋਏ ਝਗੜੇ ਕਾਰਨ ਇੱਕ ਪੁੱਤਰ ਨੇ ਗੁੱਸੇ ਵਿਚ ਆ ਕੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਪਿਤਾ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜੇਰੇ ਇਲਾਜ ਹੈ। ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਨੇੜਲੇ ਪਿੰਡ ਜਲਾਲਚੱਕ ਦਾ ਹੈ ਜਿੱਥੇ ਪਿਓ-ਪੁੱਤ ਵਿੱਚ AC ਸੰਬੰਧੀ ਤੂੰ-ਤੂੰ ਮੈਂ-ਮੈਂ ਹੋ ਗਈ ਜਿਸ ਤੋਂ ਬਾਅਦ ਪੁੱਤਰ ਨੇ ਆਪਣੇ ਰਿਵਾਲਵਰ ਨਾਲ ਪਿਤਾ ਉੱਪਰ ਗੋਲੀ ਚਲਾ ਦਿੱਤੀ । ਗੰਭੀਰ ਰੂਪ ਵਿੱਚ ਜ਼ਖਮੀ ਪਿਤਾ ਨੂੰ ਦਸੂਹਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ । ਦਸੂਹਾ ਹਸਪਤਾਲ ਵਿੱਚ ਦਾਖ਼ਲ ਜ਼ਖਮੀ ਵੀਰ ਸਿੰਘ ਨੇ ਦੱਸਿਆ ਕਿ ਘਰ ਵਿਚ ਲੱਗੇ ਏਸੀ ਬਦਲਾਉਣ ਸਬੰਧੀ ਉਸਦੇ ਆਪਣੇ ਪੁੱਤਰ ਅਮਰਜੀਤ ਸਿੰਘ ਨਾਲ ਤੂੰ-ਤੂੰ ਮੈਂ-ਮੈਂ ਹੋਈ ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਅਮਰਜੀਤ ਸਿੰਘ ਨੇ ਆਪਣੇ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ । ਜ਼ਖਮੀ ਪਿਤਾ ਵੀਰ ਸਿੰਘ ਨੇ ਪੁਲਿਸ ਨੂੰ ਪੁੱਤਰ ਅਮਰਜੀਤ ਸਿੰਘ ਖਿਲਾਫ਼ ਕੋਈ ਕਾਰਵਾਈ ਨਾ ਕਰਨ ਲਈ ਵੀ ਕਿਹਾ ਹੈ, ਦਸੂਹਾ ਪੁਲਿਸ ਨੇ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

error: Content is protected !!