Skip to main content

Gee 98News

ਬਸਪਾ ਦੇ ਸੂਬਾ ਪ੍ਰਧਾਨ 28 ਜੂਨ ਨੂੰ ਬਰਨਾਲਾ ਵਿਖੇ ਪੁੱਜਣਗੇ

ਬਰਨਾਲਾ, 27 ਜੂਨ ( ਨਿਰਮਲ ਸਿੰਘ ਪੰਡੋਰੀ)-ਬਹੁਜਨ ਸਮਾਜ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ 28 ਜੂਨ ਬੁੱਧਵਾਰ ਬਰਨਾਲਾ ਵਿਖੇ ਹੋ ਰਹੀ ਹੈ । ਜਾਣਕਾਰੀ ਦਿੰਦੇ ਹੋਏ ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਵਿਦਾਸੀਆ ਸਿੰਘ ਸਭਾ (ਨੇੜੇ ਦੋ ਦਰਵਾਜ਼ੇ) ਵਿਖੇ ਹੋ ਰਹੀ ਇਸ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ । ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਚਮਕੌਰ ਸਿੰਘ ਵੀਰ ਜਨਰਲ ਸੈਕਟਰੀ ਪੰਜਾਬ, ਡਾਕਟਰ ਮੱਖਣ ਸਿੰਘ ਜਨਰਲ ਸੈਕਟਰੀ ਪੰਜਾਬ ਵੀ ਸ਼ਮੂਲੀਅਤ ਕਰਨਗੇ । ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੇਰੀ ਵਿਉਂਤਬੰਦੀ ਕੀਤੀ ਜਾਵੇਗੀ ।

error: Content is protected !!