Skip to main content

Gee 98News

2 ਜੁਲਾਈ ਨੂੰ ਆਂਗਨਵਾੜੀ ਵਰਕਰਾਂ/ਹੈਲਪਰਾਂ ਘੇਰਨਗੀਆਂ ਫਰੀਦਕੋਟ ਵਿਖੇ ਮੰਤਰੀ ਦਾ ਘਰ

ਬਰਨਾਲਾ, 29 ਜੂਨ ( ਨਿਰਮਲ ਸਿੰਘ ਪੰਡੋਰੀ )-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 2 ਜੁਲਾਈ ਦਿਨ ਐਤਵਾਰ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲਾ ਪ੍ਰਧਾਨ ਦਲਜੀਤ ਕੌਰ ਅਤੇ ਬਲਾਕ ਪ੍ਰਧਾਨ ਜਸਪਾਲ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ ਕਈ ਮਹੀਨਿਆਂ ਤੋਂ ਬੜੀ ਬੇਸਬਰੀ ਨਾਲ ਤਨਖਾਹਾਂ ਨੂੰ ਉਡੀਕ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ ‘ਤੇ ਜੂੰ ਨਹੀਂ ਸਰਕਦੀ । ਉਹਨਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ 19 ਮਈ ਨੂੰ ਜਥੇਬੰਦੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ ਸੀ,ਜਿਸ ਵਿੱਚ ਤਨਖਾਹਾਂ ਤੋਂ ਇਲਾਵਾ 12 ਸੂਤਰੀ ਮੰਗ ਪੱਤਰ ‘ਤੇ ਗੱਲਬਾਤ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਨਾ ਤਾਂ ਤਨਖਾਹਾਂ ਮਿਲੀਆਂ ਅਤੇ ਨਾ ਹੀ ਹੋਰਨਾਂ ਮੰਗਾਂ ਦਾ ਨਿਪਟਾਰਾ ਹੋਇਆ ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਬੇਚੈਨੀ ਹੈ । ਬਹੁਤ ਸਾਰੀਆਂ ਵਰਕਰਾਂ ਤੇ ਹੈਲਪਰਾਂ ਇਸ ਨਿਗੂਣੇ ਜਿਹੇ ਮਾਣ ਭੱਤੇ ‘ਤੇ ਹੀ ਗੁਜ਼ਾਰਾ ਕਰਦੀਆਂ ਹਨ ।‌ ਉਹਨਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ ਜੋ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ,ਦੁੱਗਣਾ ਤਾਂ ਕੀ ਕਰਨਾ ਸੀ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਨਹੀਂ ਮਿਲ ਰਹੀਆਂ ।

error: Content is protected !!