Skip to main content

Gee 98News

ਪੰਜਾਬ ਦੇ ਰੁਕੇ ਫੰਡ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 29 ਜੂਨ-ਕੇਂਦਰ ਵੱਲੋਂ ਪੰਜਾਬ ਦੇ ਫ਼ੰਡ ਰੋਕੇ ਜਾਣ ਦੇ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣ ਤੋਂ ਪਹਿਲਾਂ ਪੰਜਾਬ ਆਪਸੀ ਭਾਈਚਾਰੇ ਦੀ ਆਖਰੀ ਕੋਸ਼ਿਸ਼ ਕਰਨਾ ਚਾਹੁੰਦਾ ਹੈ । ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਰੁਕੇ ਹੋਏ ਫੰਡਾਂ ਦੇ ਮਾਮਲੇ ਬਾਰੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਹੈ, ਉਂਝ ਭਾਵੇਂ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਮਾਂ ਨਹੀਂ ਦਿੱਤਾ ਗਿਆ ਪ੍ਰੰਤੂ ਮੁੱਖ ਮੰਤਰੀ ਰੋਕੇ ਫੰਡਾਂ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੁੰਦੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਨੇ ਪੰਜਾਬ ਦੇ RDF ਅਤੇ NHM ਸਮੇਤ ਹੋਰ ਸਕੀਮਾਂ ਦੇ 5800 ਕਰੋੜ ਦੇ ਫੰਡ ਰੋਕੇ ਹੋਏ ਹਨ । ਇਸ ਸਬੰਧੀ ਪੰਜਾਬ ਦੇ ਕਈ ਮੰਤਰੀ ਕੇਂਦਰ ਦੇ ਵੱਖ-ਵੱਖ ਮੰਤਰੀਆਂ ਨੂੰ ਮਿਲ ਚੁੱਕੇ ਹਨ ਅਤੇ ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਕਈ ਪੱਤਰ ਵੀ ਭੇਜੇ ਗਏ ਹਨ ਪ੍ਰੰਤੂ ਬਾਵਜੂਦ ਇਸਦੇ ਕੇਂਦਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਵੱਲ ਕੋਈ ਕਦਮ ਨਹੀਂ ਚੁੱਕਿਆ ਗਿਆ । ਜੂਨ ਮਹੀਨੇ ਬੁਲਾਏ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਸਰਕਾਰ ਨੇ ਫੰਡ ਜਾਰੀ ਨਾ ਕਰਨ ਦੇ ਮਾਮਲੇ ‘ਚ ਕੇਂਦਰ ਦੀ ਨਿੰਦਾ ਕੀਤੀ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਕੇਂਦਰ ਪੰਜਾਬ ਦੇ ਫੰਡ ਜਲਦੀ ਜਾਰੀ ਨਹੀਂ ਕਰੇਗਾ ਤਾਂ ਉਹ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣਗੇ । ਸੂਤਰਾਂ ਅਨੁਸਾਰ ਫੰਡ ਜਾਰੀ ਕਰਵਾਉਣ ਲਈ ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਪੂਰੀ ਤਿਆਰੀ ਹੈ ਪ੍ਰੰਤੂ ਇਸ ਤੋਂ ਪਹਿਲਾਂ ਇੱਕ ਆਖਰੀ ਕੋਸ਼ਿਸ਼ ਵਜੋਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੁੰਦੇ ਹਨ ।

error: Content is protected !!