Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੰਜੇ ਦੇ ਸਿਰ ‘ਤੇ ਕੰਘਾ ਫੇਰਨ ਦੀ ਨੀਤੀ ‘ਤੇ ਚੱਲ ਰਿਹੈ ਸਿਹਤ ਵਿਭਾਗ.. ਆਈਸਕ੍ਰੀਮ/ਕੁਲਫੀਆਂ ਦੇ ਭਰੇ ਸੈਂਪਲ

Nirmal Pandori by Nirmal Pandori
06/30/2023
in ਪੰਜਾਬ
Reading Time: 1 min read
A A
0
ਗੰਜੇ ਦੇ ਸਿਰ ‘ਤੇ ਕੰਘਾ ਫੇਰਨ ਦੀ ਨੀਤੀ ‘ਤੇ ਚੱਲ ਰਿਹੈ ਸਿਹਤ ਵਿਭਾਗ.. ਆਈਸਕ੍ਰੀਮ/ਕੁਲਫੀਆਂ ਦੇ ਭਰੇ ਸੈਂਪਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਜੂਨ ( ਨਿਰਮਲ ਸਿੰਘ ਪੰਡੋਰੀ )-ਖਾਣ-ਪੀਣ ਦੇ ਪਦਾਰਥਾਂ ਵਿੱਚ ਮਿਲਾਵਟ ਦੀਆਂ ਚਰਚਾਵਾਂ ਦੇ ਮੱਦੇਨਜ਼ਰ ਬਰਨਾਲਾ ਦੇ ਸਿਹਤ ਵਿਭਾਗ ਦੀ ਟੀਮ ਵੱਲੋਂ ਸੈਂਪਲ ਇਕੱਠੇ ਕੀਤੇ ਗਏ । ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੂਡ ਸੇਫਟੀ ਟੀਮ ਨੇ ਬਰਨਾਲਾ ਦੇ ਵੱਖ-ਵੱਖ ਬਜਾਰਾਂ ‘ਚ ਸੈਂਪਲ ਭਰੇ । ਫੂਡ ਸੇਫਟੀ ਅਫਸਰ ਸੀਮਾ ਰਾਣੀ ਅਤੇ ਹਰਿੰਦਰਜੀਤ ਸਿੰਘ ਵੱਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਪੈਸ਼ਲ ਮੁਹਿੰਮ ਤਹਿਤ ਆਈਸਕ੍ਰੀਮ/ਕੁਲਫੀਆਂ ਦੇ 8 ਅਤੇ ਦੇਸੀ ਘਿਉ ਦੇ 3 ਸੈਂਪਲਾਂ ਸਮੇਤ ਕੁੱਲ 11 ਸੈਂਪਲ ਭਰੇ ਗਏ ਹਨ । ਫੂਡ ਸੇਫਟੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਸੈਂਪਲਾਂ ਨੂੰ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਜਾਂਚ ਤੋਂ ਬਾਅਦ ਸੈਂਪਲ ਫੇਲ ਹੋ ਜਾਂਦੇ ਹਨ ਤਾਂ ਸਬੰਧਤ ਧਿਰਾਂ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ । ਸਿਹਤ ਵਿਭਾਗ ਦੀ ਟੀਮ ਵੱਲੋਂ ਆਇਸਕ੍ਰੀਮ ਅਤੇ ਕੁਲਫੀਆਂ ਦੇ ਸੈਂਪਲ ਭਰਨ ਦੀ ਸ਼ਹਿਰ ਵਿਚ ਚਰਚਾ ਹੋ ਰਹੀ ਹੈ, ਜਦ ਕਿ ਹੋਰ ਬਹੁਤ ਸਾਰੇ ਖਾਧ-ਪਦਾਰਥ ਹਨ ਜਿਨ੍ਹਾਂ ਵਿਚ ਮਿਲਾਵਟ ਹੋਣ ਸਬੰਧੀ ਲੋਕ ਸੋਸ਼ਲ ਮੀਡੀਆ ‘ਤੇ ਚਰਚਾ ਕਰਦੇ ਰਹਿੰਦੇ ਹਨ । ਭਾਵੇਂ ਕਿ ਇਹ ਸਿਹਤ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਹੈ ਕਿ ਕਿਸ ਚੀਜ਼ ਦਾ ਸੈਂਪਲ ਭਰਨਾ ਹੈ ਪ੍ਰੰਤੂ ਰੋਜ਼ਾਨਾ ਜ਼ਿਆਦਾ ਖਾਣ ਅਤੇ ਪੀਣ ਵਾਲੇ ਪਦਾਰਥਾਂ ਨੂੰ ਛੱਡ ਕੇ ਸਿਰਫ ਆਇਸ ਕਰੀਮ ਅਤੇ ਕੁਲਫੀਆਂ ਦੇ ਸੈਂਪਲ ਭਰੇ ਜਾਣ ‘ਤੇ ਸਵਾਲ ਖੜ੍ਹੇ ਹੁੰਦੇ ਹਨ ਕਿ ਆਖ਼ਰ ਘਰਾਂ ਵਿਚ ਜ਼ਿਆਦਾ ਮਿਕਦਾਰ ਵਿੱਚ ਵਰਤੇ ਜਾਂਦੇ ਖਾਧ ਪਦਾਰਥਾਂ ਨੂੰ ਛੱਡ ਕੇ ਆਇਸ ਕਰੀਮ ਅਤੇ ਕੁਲਫੀਆਂ ਦੇ ਸੈਂਪਲ ਭਰ ਕੇ ਕਿਹੜੀ ਡਿਊਟੀ ਪੂਰੀ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਦੁੱਧ ਦੀਆਂ ਡੈਅਰੀਆਂ ‘ਤੇ ਵਰਤੇ ਜਾਂਦੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ‘ਚ ਮਿਲਾਵਟ ਸੰਬੰਧੀ ਪੋਸਟਾਂ ਅਕਸਰ ਵਾਇਰਲ ਕੀਤੀਆਂ ਜਾ ਰਹੀਆਂ ਹਨ । ਬਰਨਾਲਾ ਸ਼ਹਿਰ ਵਿੱਚ ਦੁੱਧ ਦੀਆਂ ਡੈਅਰੀਆਂ ਦੀ ਗਿਣਤੀ ‘ਤੇ ਵੀ ਅਕਸਰ ਸਵਾਲ ਉੱਠਦੇ ਰਹੇ ਹਨ ਪ੍ਰੰਤੂ ਇਹ ਕਦੇ ਵੀ ਸਾਹਮਣੇ ਨਹੀਂ ਆਇਆ ਕਿ ਸਿਹਤ ਵਿਭਾਗ ਦੀ ਟੀਮ ਨੇ ਵੱਡੇ ਪੱਧਰ ‘ਤੇ ਇਸ ਖੇਤਰ ਦੀ ਚੈਕਿੰਗ ਕੀਤੀ ਹੋਵੇ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਅਤੇ ਦੁੱਧ ਦੇ ਸੈਂਪਲ ਭਰੇ ਹੋਣ, ਜਦਕਿ ਸਿਹਤ ਵਿਭਾਗ ਦੀ ਟੀਮ ਬਾਖ਼ੂਬੀ ਜਾਣਦੀ ਹੈ ਕਿ ਆਈਸਕਰੀਮ ਅਤੇ ਕੁਲਫੀਆਂ ਵੀ ਦੁੱਧ ਤੋਂ ਹੀ ਤਿਆਰ ਕੀਤੀਆਂ ਜਾਂਦੀਆਂ ਹਨ । ਇਹ ਕੋਈ ਅਤਿਕਥਨੀ ਨਹੀਂ ਕਿ ਸਿਹਤ ਵਿਭਾਗ ਦੀ ਟੀਮ ਮਰ ਰਹੇ ਪੌਦਿਆਂ ਦੀਆਂ ਜੜਾਂ ‘ਚ ਦਵਾਈ ਪਾਉਣ ਦੀ ਬਜਾਏ ਪੱਤਿਆਂ ‘ਤੇ ਸਪਰੇ ਕਰਨ ਦੀ ਨੀਤੀ ਉਤੇ ਚੱਲ ਕੇ “ਬੁੱਤਾ” ਰਹੀ ਹੈ..ਜਦਕਿ ਇਹ ਵੀ ਇੱਕ ਕੌੜੀ ਸੱਚਾਈ ਹੈ ਕਿ ਗੰਜੇ ਦੇ ਸਿਰ ‘ਤੇ ਕੰਘਾ ਫੇਰਨ ਨਾਲ ਵਾਲ ਨਹੀਂ ਉੱਗਦੇ। ਸਵਾਲ ਇਹ ਵੀ ਖੜਾ ਹੈ ਕਿ ਜੇਕਰ ਆਈਸਕਰੀਮ ਅਤੇ ਕੁਲਫੀਆਂ ਦੇ ਸੈਂਪਲ ਫੇਲ ਹੋ ਜਾਂਦੇ ਹਨ ਤਾਂ ਕੀ ਸਿਹਤ ਵਿਭਾਗ ਦੀ ਟੀਮ ਇਨ੍ਹਾਂ ਨੂੰ ਬਣਾਉਣ ਲਈ ਵਰਤੇ ਜਾਂਦੇ ਤਰਲ ਪਦਾਰਥਾਂ ਦੇ ਟਿਕਾਣੇ ਤੱਕ ਪੁੱਜੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#barnalanews#healthdepartment#punjabnews
Previous Post

ਸਿਮਰਨਜੀਤ ਸਿੰਘ ਮਾਨ ਨੇ ਝਲੂਰ ਵਾਸੀਆਂ ਨੂੰ  ਦਿੱਤਾ ਓਪਨ ਜਿੰਮ ਦਾ ਸਮਾਨ

Next Post

ਬਰਨਾਲਾ ਦੇ ਆਬਕਾਰੀ ਅਫਸਰ ਦੀ ਹੋਗੀ ਬਦਲੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਬਰਨਾਲਾ ਦੇ ਆਬਕਾਰੀ ਅਫਸਰ ਦੀ ਹੋਗੀ ਬਦਲੀ

ਬਰਨਾਲਾ ਦੇ ਆਬਕਾਰੀ ਅਫਸਰ ਦੀ ਹੋਗੀ ਬਦਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend