ਬਰਨਾਲਾ 3 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਸੁਖਦੀਪ ਸਿੰਘ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੇ ਪੂਰੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸੁਖਦੀਪ ਸਿੰਘ ਹੈੱਡ ਕੁਆਰਟਰ ਮੁਹਾਲੀ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਅਤੇ ਉਸ ਤੋਂ ਪਹਿਲਾਂ ਬਰਨਾਲਾ ਵਿੱਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਚਾਰਜ ਸੰਭਾਲਣ ਮੌਕੇ ਬੀ ਡੀ ਪੀ ਓ ਸੁਖਦੀਪ ਸਿੰਘ ਨੇ ਕਿਹਾ ਕਿ ਬਰਨਾਲਾ ਬਲਾਕ ਦੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਾਉਣਾ ਉਨ੍ਹਾਂ ਦੀ ਤਰਜੀਹ ਹੈ ਤੇ ਇਸ ਵਾਸਤੇ ਪੂਰੇ ਯਤਨ ਕੀਤੇ ਜਾਣਗੇ।









