Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ-ਜੌੜਾਮਾਜਰਾ

Nirmal Pandori by Nirmal Pandori
07/05/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ-ਜੌੜਾਮਾਜਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜ਼ਿਲ੍ਹੇ ਦੇ ਸਰਕਾਰੀ ਸਕੂਲ ’ਚ ਬਣਾਈਆਂ ਜਾ ਰਹੀਆਂ ਹਨ ਮਿੰਨੀ ਨਰਸਰੀਆਂ 

ਬਰਨਾਲਾ, 5 ਜੁਲਾਈ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹੇ ਵਿੱਚ ਸਮੇਂ ਸਮੇਂ ’ਤੇ ਖਾਦਾਂ ਅਤੇ ਬੀਜਾਂ ਦੇ ਨਮੂਨਿਆਂ ਦੀ ਜਾਂਚ ਕਰਾਈ ਜਾਵੇ ਅਤੇ ਸੈਂਪਲ ਫੇਲ੍ਹ ਹੋਣ ’ਤੇ ਲਾਇਸੈਂਸ ਰੱਦ ਕਰਨ ਤੋਂ ਇਲਾਵਾ ਸਬੰਧਤ ਪਰਿਵਾਰ ਦੇ ਕਿਸੇ ਮੈਂਬਰ ਦਾ ਲਾਇਸੈਂਸ ਨਾ ਬਣਨਾ ਯਕੀਨੀ ਬਣਾਇਆ ਜਾਵੇ। ਇਹ ਹਦਾਇਤ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ ਨੂੰ ਕੀਤੀ ਗਈ। ਉਨ੍ਹਾਂ ਅੱਜ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਬਾਬਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਸਾਲ 2022-23 ਵਿੱਚ 928 ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ, ਜਿਨ੍ਹਾਂ ’ਤੇ 9,40,27,680 ਰੁਪਏ ਸਬਸਿਡੀ ਦਿੱਤੀ ਗਈ ਹੈ ਤੇ ਮੌਜੂਦਾ ਸਾਲ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਮੌਕੇ ਸ. ਜੌੜਾਮਾਜਰਾ ਨੇ ਮਸ਼ੀਨਰੀ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਤਹਿਤ ਪ੍ਰਾਜੈਕਟ ਆਉਣ ਵਾਲੇ ਸਮੇਂ ਵਿੱਚ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ। ਸ. ਜੌੜਾਮਾਜਰਾ ਨੇ ਫੂਡ ਸਪਲਾਈ ਵਿਭਾਗ ਦੀ ਪ੍ਰਗਤੀ ਘੋਖਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਵੰਡ ਦੇ ਮਾਮਲੇ ਵਿੱਚ ਕਿਸੇ ਵੀ ਲੋੜਵੰਦ ਨਾਲ ਪੱਖਪਾਤ ਨਾ ਹੋਵੇ। ਇਸ ਮੌਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਛੇਤੀ ਹੀ ਦੋ ਨਵੇਂ ਗਰਿੱਡ ਪਿੰਡ ਧਨੇਰ ਅਤੇ ਬਰਨਾਲਾ ਸ਼ਹਿਰ ਦੇ ਬਾਬਾ ਕਾਲਾ ਮਹਿਰ ਇਲਾਕੇ ਵਿੱਚ ਲਾਏ ਜਾ ਰਹੇ ਹਨ, ਜਿਸ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਨੂੰ ਫਾਇਦਾ ਹੋਵੇਗਾ। 

Gee98 Ads

ਸਿਹਤ ਸਕੀਮਾਂ ਬਾਰੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਸਿਹਮ ਬੀਮਾ ਯੋਜਨਾ ਤਹਿਤ 2022-23 ਦੌਰਾਨ 11,593 ਮਰੀਜ਼ਾਂ ਦਾ 9 ਕਰੋੜ 41 ਲੱਖ ਰੁਪਏ ਦਾ ਇਲਾਜ ਕੀਤਾ ਗਿਆ ਤੇ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ’ਤੇ ਰਿਹਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਮਿਲਾਵਟਖੋਰਾਂ ’ਤੇ ਸ਼ਿਕੰਜਾ ਕਸਣ ਦੇ ਨਿਰਦੇਸ਼ ਦਿੱਤੇ ਗਏ ਅਤੇ ਫੂਡ ਅਤੇ ਡਰੱਗ ਸੇਫਟੀ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਮੰਗੀ। ਉਨ੍ਹਾਂ ਪੁਲੀਸ ਵਿਭਾਗ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਤੋਂ ਸਕੂਲ ਆਫ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਸਕੂਲ ਆਫ ਐਮੀਨੈਂਸ ਬਣ ਰਹੇ ਹਨ, ਜਿਨ੍ਹਾਂ ਵਿੱਚ ਨੌਵੀਂ ਵਿੱਚ 94 ਫੀਸਦੀ ਤੇ ਗਿਆਰਵੀਂ ਵਿੱਚ 87 ਫੀਸਦੀ ਦਾਖ਼ਲੇ ਹੋਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ 82 ਫੀਸਦੀ ਸਰਕਾਰੀ ਸਕੂਲਾਂ ਵਿੱਚ ਰੇਨ ਵਾਟਰ ਰੂਫ ਟੌਪ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਮਰ ਕੈਂਪ ਦੌਰਾਨ ਹਰੇਕ ਸਕੂਲ ਵਿੱਚ ਮਿਨੀ ਨਰਸਰੀ ਬਣਾਈ ਜਾ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮਗਨਰੇਗਾ ਸਕੀਮਾ ਦਾ ਜਾਇਜ਼ਾ ਲੈਂਦਿਆਂ ਵੱਧ ਤੋਂ ਵੱਧ ਵਿਅਕਤੀਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਪਿੰਡਾਂ ਵਿੱਚ ਨਵਿਆਏ ਜਾ ਰਹੇ ਛੱਪੜਾਂ, ਪਾਰਕਾਂ, ਪੰਚਾਇਤ ਘਰਾਂ ਤੇ ਲਾਇਬ੍ਰੇਰੀਆਂ ਆਦਿ ਦੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 18 ਥਾਪਰ ਮਾਡਲ, 10 ਛੱਪੜ ਨਵਿਆਉਣ, 34 ਅੰਮ੍ਰਿਤ ਸਰੋਵਰ, 27 ਖੇਡ ਮੈਦਾਨਾਂ, 36 ਪਾਰਕਾਂ ਤੇ 5 ਲਾਇਬ੍ਰੇਰੀਆਂ ਦਾ ਕੰਮ ਪਿਛਲੇ ਸਮੇਂ ਵਿੱਚ ਮੁਕੰਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ’ਤੇ ਸਪੋਰਟਸ ਪਾਰਕ ਵੀ ਬਣਾਏ ਜਾ ਰਹੇ ਹਨ। 

ਇਸ ਮੌਕੇ ਉਨ੍ਹਾਂ ਕਿਰਤ ਵਿਭਾਗ ਨੂੰ ਆਪਣੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਬਾਗਬਾਨੀ ਵਿਭਾਗ ਨੂੰ ਬਾਗਬਾਨੀ ਨੂੰ ਉਤਸ਼ਾਹਿਤ ਕਰਨ ’ਤੇ ਵੱਧ ਤੋਂ ਵੱਧ ਕੰਮ ਕਰਨ ਉਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਮੱਛੀ ਪਾਲਣ ਹੇਠ ਰਕਬਾ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨ ਸਹਾਇਕ ਧੰਦਿਆਂ ਨਾਲ ਜੁੜ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਪਹੁੰਚ ਕਿਤਾਬ ਭੇਟ ਕੀਤੀ ਗਈ, ਜਿਸਦੀ ਉਨ੍ਹਾਂ ਸ਼ਲਾਘਾ ਕੀਤੀ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਤਪਾ ਸ. ਤਰਸੇਮ ਸਿੰਘ ਕਾਹਨੇਕੇ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਿੰਦਰ ਧਾਲੀਵਾਲ, ਐਸਡੀਐਮ ਬਰਨਾਲਾ ਸ. ਗੋਪਾਲ ਸਿੰਘ, ਐਸਡੀਐਮ ਮਹਿਲ ਕਲਾਂ ਸ. ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੁਖਪਾਲ ਸਿੰਘ, ਐੱਸਪੀ ਮੇਜਰ ਸਿੰਘ, ਐਮਸੀ ਮਲਕੀਤ ਸਿੰਘ, ਸ. ਬਿੰਦਰ ਸਿੰਘ (ਮਹਿਲ ਕਲਾਂ) ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
Load More
Previous Post

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ

Next Post

ਮੰਦਬੁੱਧੀ ‘ਤੇ ਪਿਸ਼ਾਬ ਕਰਨ ਵਾਲੇ ਅਪਰਾਧੀ ਉੱਪਰ NSA ਲਾਗੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
Load More
Next Post
ਪਿੰਡ ਠੀਕਰੀਵਾਲਾ ਵਿਖੇ ਪ੍ਰੇਮੀ-ਪ੍ਰੇਮਿਕਾ ਦਾ ਕਤਲ, ਕੁੜੀ ਦੇ ਪਿਤਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਮੰਦਬੁੱਧੀ 'ਤੇ ਪਿਸ਼ਾਬ ਕਰਨ ਵਾਲੇ ਅਪਰਾਧੀ ਉੱਪਰ NSA ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend