ਚੰਡੀਗੜ੍ਹ, 6 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਚੋਣ ਗੱਠਜੋੜ ਦੇ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ । ਅਕਾਲੀ ਦਲ ਦੇ ਸੀਨੀਅਰ ਆਗੂਆਂ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ “ਸਾਡਾ ਗੱਠਜੋੜ ਬਸਪਾ ਨਾਲ ਹੈ, ਭਾਜਪਾ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ” । ਉਨ੍ਹਾਂ ਕਿਹਾ ਕਿ ਗੱਠਜੋੜ ਦੀ ਚਰਚਾ ਸਿਰਫ਼ ਮੀਡੀਆ ਵਿੱਚ ਹੈ ਅਤੇ ਅਸੀਂ ਮੀਡੀਆ ਦੀ ਚਰਚਾ ਅਸੀਂ ਨੂੰ ਰੋਕ ਨਹੀਂ ਸਕਦੇ । ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਚਰਚਾ ਚੱਲ ਰਹੀ ਸੀ । ਦਰਅਸਲ ਭਾਜਪਾ ਨਾਲ ਗੱਠਜੋੜ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਲ ਦੋ ਬਦਲ ਸਨ ਜਿਨ੍ਹਾਂ ਵਿਚੋਂ ਇੱਕ ਨੂੰ ਹੀ ਚੁਣਿਆ ਜਾ ਸਕਦਾ ਸੀ, ਪ੍ਰਹਿਲਾ ਇਹ ਸੀ ਕਿ ਭਾਜਪਾ ਨਾਲ ਗੱਠਜੋੜ ਕਰਕੇ ਸਿਆਸੀ ਲਾਹਾ ਲਿਆ ਜਾ ਸਕੇ ਤੇ ਦੂਜਾ ਭਾਜਪਾ ਨਾਲ ਗੱਠਜੋੜ ਨਾ ਕਰਕੇ ਕਿਸਾਨ ਯੂਨੀਅਨਾਂ ਦੀ ਨਾਰਾਜ਼ਗੀ ਤੋਂ ਬਚਿਆ ਜਾਵੇ । ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਯੂਨੀਅਨਾਂ ਦੀ ਨਾਰਾਜ਼ਗੀ ਮੁੱਲ ਨਾ ਲੈਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਵਿਚਕਾਰ ਸਭ ਤੋਂ ਵੱਡਾ ਮੁੱਦਾ “ਸਾਂਝਾ ਸਿਵਲ ਕੋਡ” ਦਾ ਫਸਿਆ ਹੈ। ਸੁਖਬੀਰ ਸਿੰਘ ਬਾਦਲ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਵੀ ਭਾਜਪਾ ਨਾਲ ਗੱਠਜੋੜ ਨਾ ਕਰਨ ਦੀ ਗੱਲ ਆਖੀ ਹੈ ।









