Gee 98News

ਜਾਖੜ ਤੋਂ ਬਾਅਦ ਕੈਪਟਨ ਦੀ ਵੀ ਲਾਟਰੀ ਲੱਗਣ ਦੀ ਚਰਚਾ

ਚੰਡੀਗੜ੍ਹ,7 ਜੁਲਾਈ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਲਾਟਰੀ ਲੱਗ ਸਕਦੀ ਹੈ। ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ । ਸੂਤਰਾਂ ਅਨੁਸਾਰ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਭਾਜਪਾ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ਵਿੱਚ ਫੇਰਬਦਲ ਕਰਨ ਦੇ ਨਾਲ-ਨਾਲ ਕੁਝ ਸੂਬਿਆਂ ਦੇ ਰਾਜਪਾਲ ਵੀ ਬਦਲ ਸਕਦੀ ਹੈ । ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਜੰਮੂ-ਕਸ਼ਮੀਰ ਦਾ ਰਾਜਪਾਲ ਬਣਾਏ ਜਾਣ ਦੀ ਚਰਚਾ ਚੱਲ ਰਹੀ ਹੈ । ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਸਿਆਸਤ ਨਾਲ ਜੁੜਿਆ ਇਹ ਭਾਜਪਾ ਦਾ ਵੱਡਾ ਫੈਸਲਾ ਹੋਵੇਗਾ । ਇਸ ਤੋਂ ਪਹਿਲਾਂ ਭਾਜਪਾ ਨੇ ਕਾਂਗਰਸ ਪਾਰਟੀ ਛੱਡ ਕੇ ਆਏ ਵੱਡੇ ਨੇਤਾ ਸੁਨੀਲ ਜਾਖੜ ਨੂੰ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ਕੀਤਾ ਹੈ ।

error: Content is protected !!