Skip to main content

Gee 98News

ਸੁਨੀਲ ਜਾਖੜ ਨੂੰ ਪ੍ਰਧਾਨ ਬਣਾਏ ਜਾਣ ‘ਤੇ ਵੰਡੇ ਲੱਡੂ

ਬਰਨਾਲਾ,7 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਦੀ ਅਗਵਾਈ ਹੇਠ ਸ਼੍ਰੀ ਸੁਨੀਲ ਜਾਖੜ ਨੂੰ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਪਾਰਟੀ ਦੇ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਆਗੂਆਂ ਨੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਇਕੱਠੇ ਹੋ ਕੇ ਜਾਖੜ ਨੂੰ ਪ੍ਰਧਾਨ ਬਣਾਏ ਜਾਣ ‘ਤੇ ਲੱਡੂ ਵੰਡੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਜਾਖੜ ਇੱਕ ਤਜਰਬੇਕਾਰ ਆਗੂ ਹਨ ਜਿਹਨਾਂ ਦੀ ਅਗਵਾਈ ਹੇਠ ਭਾਜਪਾ ਸੂਬੇ ‘ਚ ਹੋਰ ਮਜ਼ਬੂਤ ਹੋਵੇਗੀ । ਸ੍ਰੀ ਸੁਨੀਲ ਜਾਖੜ ਦੇ ਲੰਮੇ ਰਾਜਨੀਤਿਕ ਤਜਰਬੇ ਦਾ ਸੂਬੇ ‘ਚ ਭਾਜਪਾ ਨੂੰ ਸਿਆਸੀ ਲਾਭ ਪ੍ਰਾਪਤ ਹੋਵੇਗਾ । ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।

error: Content is protected !!