Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਲੇਰਕੋਟਲਾ ਮੈਡੀਕਲ ਕਾਲਜ ਲਈ ਵਕਫ ਬੋਰਡ ਵੱਲੋਂ ਸਰਕਾਰ ਨੂੰ ਜ਼ਮੀਨ ਖਰੀਦ ਕੇ ਦੇਣ ਦੀ ਤਜਵੀਜ਼ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ

Nirmal Pandori by Nirmal Pandori
07/08/2023
in ਪੰਜਾਬ
Reading Time: 1 min read
A A
0
ਮਲੇਰਕੋਟਲਾ ਮੈਡੀਕਲ ਕਾਲਜ ਲਈ ਵਕਫ ਬੋਰਡ ਵੱਲੋਂ ਸਰਕਾਰ ਨੂੰ ਜ਼ਮੀਨ ਖਰੀਦ ਕੇ ਦੇਣ ਦੀ ਤਜਵੀਜ਼ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,8 ਜੁਲਾਈ-ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਵਿਖੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਲਈ ਪੰਜਾਬ ਵਕਫ਼ ਬੋਰਡ ਜ਼ਮੀਨ ਖਰੀਦ ਕੇ ਦਿੱਤੇ ਜਾਣ ਦੀ ਤਜਵੀਜ਼ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ । ਜ਼ਿਕਰਯੋਗ ਹੈ ਕਿ ਸਰਕਾਰ ਨੇ ਵਕਫ਼ ਬੋਰਡ ਨੂੰ ਕਿਹਾ ਹੈ ਕਿ ਉਹ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਜ਼ਮੀਨ ਖਰੀਦ ਕੇ ਦੇਵੇ। ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਰਾਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਨੂੰ ਇਕ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਮੈਡੀਕਲ ਕਾਲਜ ਨੂੰ ਜ਼ਮੀਨ ਖ਼ਰੀਦ ਕੇ ਦੇਣ ਤੋਂ ਪਹਿਲਾਂ ਸਪੱਸ਼ਟ ਕੀਤਾ ਜਾਵੇ ਕਿ ਬੋਰਡ ਜ਼ਮੀਨ ਖ਼ਰੀਦ ਕੇ ਦੇਣ ਲਈ ਤਰਲੋਮੱਛੀ ਕਿਉਂ ਹੋ ਰਿਹਾ ਹੈ? ਜ਼ਾਹਿਦਾ ਸੁਲੇਮਾਨ ਦਾ ਕਹਿਣਾ ਹੈ ਕਿ ਮੈਡੀਕਲ ਕਾਲਜ ਬਣਾਉਣਾ ਸਰਕਾਰ ਦਾ ਕੰਮ ਹੈ, ਸਰਕਾਰ ਨੇ ਹੀ ਕਾਲਜ ਨੂੰ ਬਣਾਉਣ ਲਈ ਰਾਸ਼ੀ ਜਾਰੀ ਕੀਤੀ ਹੈ, ਫਿਰ ਵਕਫ਼ ਬੋਰਡ ਤੋਂ ਜ਼ਮੀਨ ਕਿਉਂ ਮੰਗੀ ਜਾ ਰਹੀ ਹੈ ਅਤੇ ਬੋਰਡ ਜ਼ਮੀਨ ਦੇਣ ਲਈ ਤਿਆਰ ਵੀ ਕਿਹੜੀਆਂ ਸ਼ਰਤਾਂ ਰੱਖ ਕੇ ਹੋਇਆ ਹੈ? ਉਨ੍ਹਾਂ ਕਿਹਾ ਕਿ ਜੇ ਤਾਂ ਸਰਕਾਰ ਇਸ ਮੈਡੀਕਲ ਕਾਲਜ ਵਿਚ ਮੁਸਲਿਮ ਬੱਚਿਆਂ ਲਈ 5 ਜਾਂ 10 ਫ਼ੀ ਸਦੀ ਸੀਟਾਂ ਰਾਖਵੀਆਂ ਕਰਦੀ ਹੈ ਅਤੇ ਇਸ ਕਾਲਜ ਦੇ ਪ੍ਰਬੰਧ ਨੂੰ ਚਲਾਉਣ ਦਾ ਅਧਿਕਾਰ ਪੰਜਾਬ ਵਕਫ਼ ਬੋਰਡ ਨੂੰ ਦਿੰਦੀ ਹੈ ਤਾਂ ਜ਼ਮੀਨ ਖ਼ਰੀਦ ਕੇ ਦਿਤੀ ਜਾ ਸਕਦੀ ਹੈ। ਬਿਨਾਂ ਕੋਈ ਲਾਭ ਲਏ ਮੁਸਲਮਾਨਾਂ ਦਾ ਕਰੋੜਾਂ ਰੁਪਇਆ ਖ਼ਰਚ ਕਰਨਾ ਬਿਲਕੁਲ ਵੀ ਜਾਇਜ਼ ਨਹੀਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਪੰਜਾਬ ਵਕਫ਼ ਬੋਰਡ ਦੀ ਵੈਬਸਾਈਟ ਉਪਰ ਸਵਾਲ ਪੁੱਛਣ ਲਈ ਬਣੇ ਪੋਰਟਲ ਅਤੇ ਵਕਫ਼ ਬੋਰਡ ਦੀ ਈ-ਮੇਲ ਉਪਰ ਭੇਜੇ ਪੱਤਰ ਵਿਚ ਪ੍ਰਸ਼ਾਸਕ ਨੂੰ ਮੁਖ਼ਾਤਬ ਹੁੰਦਿਆਂ ਸਪੱਸ਼ਟ ਕੀਤਾ ਹੈ ਕਿ ਜੇ ਪੰਜਾਬ ਸਰਕਾਰ ਨਵੇਂ ਬਣਨ ਵਾਲੇ ਮੈਡੀਕਲ ਕਾਲਜ ਵਿਚ ਮੁਸਲਿਮ ਬੱਚਿਆਂ ਨੂੰ 5-10 ਫ਼ੀ ਸਦੀ ਸੀਟਾਂ ਰਾਖਵੀਂਆਂ ਦਿੰਦੀ ਹੈ ਅਤੇ ਕਾਲਜ ਦਾ ਪ੍ਰਬੰਧ ਵਕਫ਼ ਬੋਰਡ ਨੂੰ ਸੌਂਪਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੂੰ ਜ਼ਮੀਨ ਖ਼ਰੀਦ ਕੇ ਦੇਣ ਦੇ ਫ਼ੈਸਲੇ ਦਾ ਸੁਆਗਤ ਕਰੇਗਾ ਪਰ ਜੇ ਬਿਨਾਂ ਕੋਈ ਲਾਭ ਲਏ, ਸਿਰਫ਼ ਸਰਕਾਰ ਨੂੰ ਖ਼ੁਸ਼ ਕਰਨ ਲਈ ਵਕਫ਼ ਬੋਰਡ ਦਾ 25-30 ਕਰੋੜ ਰੁਪਇਆ ਬਰਬਾਦ ਕੀਤਾ ਗਿਆ ਤਾਂ ਅਕਾਲੀ ਦਲ ਦੇ ਵਰਕਰ ਇਸ ਫ਼ੈਸਲਾ ਦਾ ਸਖ਼ਤ ਵਿਰੋਧ ਕਰਨਗੇ। ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਵਿੱਚ ਇਕ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤਕ ਸਰਕਾਰ ਮੈਡੀਕਲ ਕਾਲਜ ਬਣਾਉਣ ਲਈ ਜ਼ਮੀਨ ਦੀ ਹੀ ਚੋਣ ਨਹੀਂ ਕਰ ਸਕੀ। ਹੁਣ ਪੰਜਾਬ ਵਕਫ਼ ਬੋਰਡ ਨੂੰ ਕਿਹਾ ਗਿਆ ਹੈ ਕਿ ਉਹ ਸ਼ਹਿਰ ਵਿੱਚ ਕੋਈ ਜ਼ਮੀਨ ਖ਼ਰੀਦ ਕੇ ਦੇਵੇ, ਜਿੱਥੇ ਕਾਲਜ ਬਣਾਇਆ ਜਾ ਸਕੇ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਜੇ ਪੰਜਾਬ ਵਕਫ਼ ਬੋਰਡ ਜ਼ਮੀਨ ਖ਼ਰੀਦਦਾ ਹੈ ਤਾਂ ਉਸ ਉਪਰ 25-30 ਕਰੋੜ ਦਾ ਭਾਰ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, “ਕਰੋ ਜਾਂ ਮਰੋ” ਦੀ ਲੜਾਈ ਲੜਨ ਦੇ ਮੂਡ ਵਿੱਚ ਅਧਿਆਪਕ

Next Post

Sunday Special : ਯੂਰਪ ਦੇ ਇੱਕ ਦੇਸ਼ ਦਾ ਅਜਿਹਾ ਸ਼ਹਿਰ… ਜਿੱਥੇ ਪਹੀਏ ਵਾਲੇ ਸੂਟਕੇਸ ਵਰਤਣ ‘ਤੇ ਹੈ ਪਾਬੰਦੀ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
Sunday Special : ਯੂਰਪ ਦੇ ਇੱਕ ਦੇਸ਼ ਦਾ ਅਜਿਹਾ ਸ਼ਹਿਰ… ਜਿੱਥੇ ਪਹੀਏ ਵਾਲੇ ਸੂਟਕੇਸ ਵਰਤਣ ‘ਤੇ ਹੈ ਪਾਬੰਦੀ

Sunday Special : ਯੂਰਪ ਦੇ ਇੱਕ ਦੇਸ਼ ਦਾ ਅਜਿਹਾ ਸ਼ਹਿਰ… ਜਿੱਥੇ ਪਹੀਏ ਵਾਲੇ ਸੂਟਕੇਸ ਵਰਤਣ 'ਤੇ ਹੈ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend