Gee 98News

ਬਰਨਾਲਾ ‘ਚ ਰਿਸ਼ਵਤ ਲੈਂਦਾ ASI ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਬਰਨਾਲਾ 10 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਬਰਨਾਲਾ ਨੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲੀਸ ਚੌਂਕੀ ਹੰਢਿਆਇਆ ਵਿਖੇ ਤਾਇਨਾਤ ਏਐਸਆਈ ਮੱਖਣ ਸ਼ਾਹ ‌ਪਿੰਡ ਖੁੱਡੀ ਕਲਾਂ ਦੇ ਸਤਿਗੁਰੂ ਸਿੰਘ ਤੋਂ ਖੇਤ ਵਾਲੀ ਮੋਟਰ ਦੇ ਝਗੜੇ ਦਾ ਸਮਝੌਤਾ ਕਰਵਾਉਣ ਵਾਲੇ 5 ਹਜ਼ਾਰ ਦੀ ਰਿਸ਼ਵਤ ਮੰਗ ਰਿਹਾ ਸੀ । ਜਿਸ ਸਬੰਧੀ ਮੁੱਦਈ ਸਤਿਗੁਰੂ ਸਿੰਘ ਨੇ ਵਿਜੀਲੈਂਸ ਬਰਨਾਲਾ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏ ਐਸ ਆਈ ਮੱਖਣ ਸ਼ਾਹ ਨੂੰ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ, ਜਿਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਦੋਸ਼ੀ ਸਹਾਇਕ ਥਾਣੇਦਾਰ ਦਾ ਪੁਲੀਸ ਰਿਮਾਂਡ ਲੈ ਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ ।

error: Content is protected !!