Skip to main content

Gee 98News

PTC ‘ਤੇ ਗੁਰਬਾਣੀ ਪ੍ਰਸਾਰਣ 24 ਜੁਲਾਈ ਤੋਂ ਹੋ ਜਾਵੇਗਾ ਬੰਦ

ਚੰਡੀਗੜ੍ਹ 14 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਯੂਟਿਊਬ ਚੈਨਲ ਖੋਲਣ ਦੀ ਪ੍ਰੀਕਿਰਿਆ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 24 ਜੁਲਾਈ 2023 ਯੂਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ । ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਚੈਨਲ ਦਾ ਨਾਮ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਟਲਾਈਟ ਚੈਨਲ ਖੋਲਣ ਲਈ ਵੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਰਦਾਰ ਧਾਮੀ ਨੇ ਦੱਸਿਆ ਕਿ ਇਸ ਮਾਮਲੇ ‘ਚ ਕੇਂਦਰੀ ਸੂਚਨਾ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ । ਉਹਨਾਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੋਣਗੇ ਅਤੇ ਕਿਸੇ ਹੋਰ ਚੈਨਲ ਨੂੰ ਰੀਸਟ੍ਰੀਮ ਦੇ ਅਧਿਕਾਰ ਨਹੀਂ ਹੋਣਗੇ।

error: Content is protected !!