Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਕੁਝ ਚੇਅਰਮੈਨਾਂ ‘ਤੇ ਲਟਕੀ ਕਾਰਵਾਈ ਦੀ ਤਲਵਾਰ…ਨਿਯਮਾਂ ਦੀ ਅਣਦੇਖੀ ਕਰਕੇ ਮੁਲਾਜ਼ਮ ਪੱਕੇ ਕਰਨ ਦੇ ਦੋਸ਼

Nirmal Pandori by Nirmal Pandori
07/14/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਕੁਝ ਚੇਅਰਮੈਨਾਂ ‘ਤੇ ਲਟਕੀ ਕਾਰਵਾਈ ਦੀ ਤਲਵਾਰ…ਨਿਯਮਾਂ ਦੀ ਅਣਦੇਖੀ ਕਰਕੇ ਮੁਲਾਜ਼ਮ ਪੱਕੇ ਕਰਨ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪੰਚਾਇਤ ਵਿਭਾਗ ਨੇ 138 ਪੱਕੇ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਰੱਦ

ਬਰਨਾਲਾ 14 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਸੂਬੇ ਦੀਆਂ ਕੁਝ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਪਿਛਲੇ ਸਮੇਂ ਦੌਰਾਨ ਪੱਕੇ ਕੀਤੇ 138 ਮੁਲਾਜ਼ਮਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦੁਬਾਰਾ ਕੱਚੇ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਨੂੰ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰੀਆਂ ਵੱਲੋਂ ਰੈਗੂਲਰ ਕਰਨ ਸਬੰਧੀ ਵਿਭਾਗ ਦੇ ਨਿਯਮਾਂ ਦੀ ਅਣਦੇਖੀ ਬਾਰੇ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਵਿਜੀਲੈਂਸ ਬਿਊਰੋ ਨੇ ਉਕਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਨਿਯਮਾਂ ਨੂੰ ਗਲਤ ਠਹਿਰਾਇਆ ਸੀ ਜਿਸ ਦੇ ਮੱਦੇਨਜ਼ਰ ਪੰਚਾਇਤ ਵਿਭਾਗ ਨੇ 138 ਕਰਮਚਾਰੀਆਂ ਦੀ ਪੱਕੀ ਨਿਯੁਕਤੀ ਰੱਦ ਕਰਕੇ ਉਹਨਾਂ ਨੂੰ ਦੁਬਾਰਾ ਕੱਚੇ ਮੁਲਾਜ਼ਮ ਕਰ ਦਿੱਤਾ । ਪੱਕਿਆਂ ਤੋਂ ਦੁਬਾਰਾ ਕੱਚੇ ਕੀਤੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਇਹਨਾਂ ਮੁਲਾਜ਼ਮਾਂ ਵਿੱਚ ਪਟਵਾਰੀ, ਕਲਰਕ, ਟੈਕਸ ਕਲੈਕਟਰ, ਕੰਪਿਊਟਰ ਆਪਰੇਟਰ, ਜੇ ਸੀ ਬੀ ਅਪਰੇਟਰ, ਸੇਵਾਦਾਰ ਅਤੇ ਚੌਂਕੀਦਾਰ ਦੀਆਂ ਅਸਾਮੀਆਂ ‘ਤੇ ਕੰਮ ਕਰਦੇ ਮੁਲਾਜ਼ਮ ਸ਼ਾਮਿਲ ਹਨ । ਇਨ੍ਹਾਂ ਮੁਲਾਜ਼ਮਾਂ ਨੂੰ ਗ਼ਲਤ ਤਰੀਕੇ ਨਾਲ ਰੈਗੂਲਰ ਕਰਨ ਸਬੰਧੀ ਸ਼ਿਕਾਇਤ ਦੀ ਪੜਤਾਲ ਦੌਰਾਨ ਵਿਜੀਲੈਂਸ ਨੇ ਇਹਨਾਂ ਮੁਲਾਜ਼ਮਾਂ ਦੀ ਸੂਚੀ ਹੇਠਲੇ ਦਫਤਰਾਂ ਤੋਂ ਮੰਗਵਾਈ ਸੀ ।

ਜੀ98 ਨਿਊਜ਼ ਨੂੰ ਭਰੋਸੇਯੋਗ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਹੇਠਲੇ ਦਫਤਰਾਂ ਤੋਂ ਭੇਜੀ ਸੂਚੀ ਵਿੱਚ ਸੰਬੰਧਤ ਅਧਿਕਾਰੀਆਂ ਨੇ ਆਪਣੇ ਚਹੇਤੇ ਭਾਈ- ਭਾਣਜੇ- ਭਤੀਜਿਆਂ ਦੇ ਨਾਮ ਵਿਜੀਲੈਂਸ ਨੂੰ ਨਹੀਂ ਭੇਜੇ । ਮੰਨਿਆ ਜਾ ਰਿਹਾ ਹੈ ਕਿ 138 ਮਲਾਜ਼ਮਾਂ ਤੋਂ ਬਿਨਾਂ ਕੁਝ ਹੋਰ ਮੁਲਾਜ਼ਮ ਵੀ ਹਨ ਜਿਹਨਾਂ ਦੇ ਨਾਮ ਅਧਿਕਾਰੀਆਂ ਨੇ ਲੁਕੋ ਕੇ ਰੱਖੇ ਹਨ । ਸੂਤਰਾਂ ਅਨੁਸਾਰ ਅਜਿਹੇ ਮੁਲਾਜ਼ਮਾਂ ਦੀ ਗਿਣਤੀ 300 ਤੋਂ ਉੱਪਰ ਬਣਦੀ ਹੈ, ਪਰੰਤੂ ਬਲੀ ਦਾ ਬਕਰਾ 138 ਮੁਲਾਜ਼ਮਾਂ ਨੂੰ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਨਿਯਮਾਂ ਦੀ ਅਣਦੇਖੀ ਦੇ ਦੋਸ਼ਾਂ ਤਹਿਤ ਭਾਵੇਂ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਤੋਂ ਦੁਬਾਰਾ ਕੱਚੇ ਕਰ ਦਿੱਤਾ ਹੈ ਪ੍ਰੰਤੂ ਇਨ੍ਹਾਂ ਮੁਲਾਜ਼ਮਾਂ ਵਿਚੋਂ ਬਹੁਤੇ ਮੁਲਾਜ਼ਮਾਂ ਦੀ ਘੱਟੋ-ਘੱਟ 15 ਸਾਲ ਤੱਕ ਦੀ ਨੌਕਰੀ ਹੋ ਚੁੱਕੀ ਹੈ ਅਤੇ ਇਹ ਮੁਲਾਜ਼ਮ ਪੱਕੇ ਹੋਣ ਦੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਦੱਸੇ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਚਾਇਤ ਵਿਭਾਗ ਨੇ ਇਹਨਾਂ ਮੁਲਾਜ਼ਮਾਂ ਨੂੰ ਗ਼ਲਤ ਤਰੀਕੇ ਨਾਲ ਰੈਗੂਲਰ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇੱਥੇ ਸਵਾਲ ਇਹ ਵੀ ਉੱਠਦਾ ਹੈ ਕਿ ਜਦ ਇਹਨਾਂ ਮੁਲਾਜ਼ਮਾਂ ਦੀ ਰੈਗੂਲਰ ਨਿਯੁਕਤੀ ਹੀ ਰੱਦ ਕਰ ਦਿੱਤੀ ਗਈ ਅਤੇ ਇਨ੍ਹਾਂ ਨੂੰ ਦੁਬਾਰਾ ਕੱਚੀ ਨੌਕਰੀ ‘ਤੇ ਕਰ ਦਿੱਤਾ ਗਿਆ ਫੇਰ ਅਧਿਕਾਰੀਆਂ ਖ਼ਿਲਾਫ਼ ਪੜਤਾਲ ਦਾ ਮਤਲਬ ਹੀ ਕੀ ਰਹਿ ਜਾਂਦਾ ਹੈ ਭਾਵ ਕਿ ਇੱਕ ਤਰੀਕੇ ਨਾਲ ਪੰਚਾਇਤ ਵਿਭਾਗ ਨੇ ਆਪਣੇ ਉਚ ਅਧਿਕਾਰੀਆਂ ਨੂੰ ਉਕਤ ਮਾਮਲੇ ਵਿੱਚ ਕੀਤੀ ਗਈ ਲਾਪਰਵਾਹੀ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ।

Gee98 Ads

ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਜਿਸ ਵੇਲੇ ਉਕਤ ਮੁਲਾਜ਼ਮਾਂ ਨੂੰ ਕੱਚੇ ਤੋਂ ਰੈਗੂਲਰ ਕੀਤਾ ਗਿਆ ਤਾਂ ਸੰਬੰਧਿਤ ਅਧਿਕਾਰੀਆਂ ਨੂੰ ਵਿਭਾਗ ਦੇ ਨਿਯਮਾਂ ਦੀ ਜਾਣਕਾਰੀ ਨਹੀਂ ਹੋਵੇਗੀ । ਇਹ ਵੀ ਚਰਚਾ ਹੈ ਕਿ ਅਜੇ ਵੀ ਵਿਭਾਗ ਵਿੱਚ ਕੁਝ ਉੱਚ ਅਧਿਕਾਰੀਆਂ ਦੇ ਭਾਣਜੇ ਭਤੀਜੇ ਇਸੇ ਚੈਨਲ ‘ਤੇ ਭਰਤੀ ਹੋਕੇ ਨੌਕਰੀ ਕਰ ਰਹੇ ਹਨ, ਬਲਕਿ ਇਹਨਾਂ ਵਿੱਚੋਂ ਕੁਝ ਤਾਂ ਤਰੱਕੀਆਂ ਵੀ ਪਾ ਗਏ ਹਨ । ਇਹ ਕਹਿਣਾ ਵਾਜਿਬ ਹੋਵੇਗਾ ਕਿ ਤਕੜੇ ਦਾ ਛੱਤੀ ਵੀਹੀਂ ਸੌ ਦੀ ਕਹਾਵਤ ਅਨੁਸਾਰ ਵਿਭਾਗ ਦੇ ਅਧਿਕਾਰੀਆਂ ਦੇ ਚਹੇਤਿਆਂ ਨੂੰ ਛੱਡ ਕੇ 138 ਮਲਾਜ਼ਮਾਂ ਨੂੰ ਬਲੀ ਦਾ ਬੱਕਰਾ ਬਣਾ ਦਿੱਤਾ ਗਿਆ ਹੈ, ਜਦਕਿ ਇਹਨਾਂ ਮੁਲਾਜ਼ਮਾਂ ਦੇ ਸੇਵਾਕਾਲ ਨੂੰ ਬਿਲਕੁਲ ਅੱਖੋਂ ਪਰੋਖੇ ਕੀਤਾ ਗਿਆ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਸਕੂਲਾਂ ਵਿੱਚ ਆਊਟਸੋਰਸ ਭਰਤੀ ਬੇਰੁਜ਼ਗਾਰਾਂ ਨਾਲ ਵੱਡਾ ਧੋਖਾ : ਡੀਐੱਮਐੱਫ

Next Post

ਭਗਵੰਤ ਮਾਨ ਦੇ ਬਿਆਨ ‘ਤੇ ਹਿਮਾਚਲ ਦੇ ਮੰਤਰੀ ਵੱਲੋਂ ਕਰਾਰੀ ਟਿੱਪਣੀ ਤੋਂ ਬਾਅਦ ਦੋਹਾਂ ਸੂਬਿਆਂ ‘ਚ ਤਲਖੀ ਪੈਦਾ ਹੋਣ ਦੇ ਆਸਾਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਭਗਵੰਤ ਮਾਨ ਦੇ ਬਿਆਨ ‘ਤੇ ਹਿਮਾਚਲ ਦੇ ਮੰਤਰੀ ਵੱਲੋਂ ਕਰਾਰੀ ਟਿੱਪਣੀ ਤੋਂ ਬਾਅਦ ਦੋਹਾਂ ਸੂਬਿਆਂ ‘ਚ ਤਲਖੀ ਪੈਦਾ ਹੋਣ ਦੇ ਆਸਾਰ

ਭਗਵੰਤ ਮਾਨ ਦੇ ਬਿਆਨ 'ਤੇ ਹਿਮਾਚਲ ਦੇ ਮੰਤਰੀ ਵੱਲੋਂ ਕਰਾਰੀ ਟਿੱਪਣੀ ਤੋਂ ਬਾਅਦ ਦੋਹਾਂ ਸੂਬਿਆਂ 'ਚ ਤਲਖੀ ਪੈਦਾ ਹੋਣ ਦੇ ਆਸਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend