Gee 98News

ਪਟਿਆਲੇ ਦੇ ਦੋ ਮੋਟਰਸਾਈਕਲ ਚੋਰ ਬਰਨਾਲਾ ‘ਚ ਕਾਬੂ

-ਚੋਰੀ ਦੀ ਕੇਬਲ ਤਾਰ ਅਤੇ ਨਸ਼ੀਲੀਆਂ ਗੋਲੀਆਂ ਵੀ ਬਰਾਮਦ
ਬਰਨਾਲਾ 15 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਥਾਣਾ ਟੱਲੇਵਾਲ ਦੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਚੋਰੀ ਕੀਤੀ ਮੋਟਰ ਵਾਲੀ ਕੇਬਲ ਤਾਰ,240 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਨੇ ਪਿੰਡ ਚੰਨਣਵਾਲ ਦੇ ਨੇੜੇ ਸ਼ੁਭਮ ਪੁੱਤਰ ਦਰਸ਼ਨ ਲਾਲ, ਮਨੀ ਪੁੱਤਰ ਸੰਸਾਰੀ ਲਾਲ ਵਾਸੀਅਨ ਨਾਭਾ ਜ਼ਿਲ੍ਹਾ ਪਟਿਆਲਾ ਨੂੰ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ । ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ ਪੰਜ ਕਿਲੋ ਦੇ ਕਰੀਬ ਮੋਟਰ ਵਾਲੀ ਚੋਰੀ ਦੀ ਕੇਬਲ ਤਾਰ ਅਤੇ 240 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ । ਦੋਸ਼ੀਆਂ ਕੋਲੋਂ ਬਰਾਮਦ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਚੋਰੀ ਦਾ ਹੀ ਹੈ । ਦੋਸ਼ੀਆਂ ਦੇ ਖਿਲਾਫ ਐਨ ਡੀ ਪੀ ਐਸ ਐਕਟ ਅਤੇ ਹੋਰ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

error: Content is protected !!