Gee 98News

ਬਰਨਾਲਾ ਵਿਖੇ ਰੇਲਵੇ ਲਾਈਨ ਤੋਂ ਮਿਲੀ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼

ਬਰਨਾਲਾ 17 ਜੁਲਾਈ ( ਨਿਰਮਲ ਸਿੰਘ ਪੰਡੋਰੀ)-ਬਰਨਾਲਾ ਵਿਖੇ ਰੇਲਵੇ ਲਾਈਨ ਤੋਂ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਫੈਕਟਰੀ ਕੋਲ ਰੇਲਵੇ ਲਾਈਨ ‘ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਨੂੰ ਸਿਵਲ ਹਸਪਤਾਲ ਰੱਖਵਾ ਦਿੱਤਾ। ਰੇਲਵੇ ਪੁਲਿਸ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਹਿਚਾਣ ਧੂਰੀ ਦੇ ਨੇੜੇ ਪਿੰਡ ਕੁੰਭੜਵਾਲ ਦੇ ਵਸਨੀਕ ਰਾਮ ਸਿੰਘ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ‘ਤੇ ਤੇ ਪਰੇਸ਼ਾਨ ਸੀ । ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਚੌਂਕੀ ਇੰਚਾਰਜ ਜਸਪਾਲ ਸਿੰਘ ਨੇ ਕਿਹਾ ਕਿ “ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਦੋਵੇਂ ਪੱਖਾਂ ਤੋਂ ਜਾਂਚ ਕੀਤੀ ਜਾਵੇਗੀ”।

error: Content is protected !!