Gee 98News

ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਦਿੱਤਾ ਅਸਤੀਫਾ

ਚੰਡੀਗੜ੍ਹ,18 ਜੁਲਾਈ-ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਝ ਦਿਨਾਂ ਤੋਂ ਇਹ ਚਰਚਾ ਜ਼ੋਰਾਂ ‘ਤੇ ਸੀ ਕਿ ਵਿਜੈ ਸਾਂਪਲਾ ਨੂੰ ਭਾਰਤੀ ਜਨਤਾ ਪਾਰਟੀ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਚਰਚਾ ਇਹ ਵੀ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਹੁਸ਼ਿਆਰਪੁਰ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਜਾ ਸਕਦਾ ਹੈ। ਹੁਸ਼ਿਆਰਪੁਰ ਲੋਕ ਸਭਾ ਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਕਿ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਦੂਜੇ ਪਾਸੇ ਚਰਚਾ ਹੈ ਕਿ ਪੰਜਾਬ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮੰਤਰੀ ਮੰਡਲ ਤੋਂ ਬਦਲਿਆ ਜਾ ਸਕਦਾ ਹੈ ।

error: Content is protected !!