Gee 98News

PTC ਚੈਨਲ ਕੋਲ ਹੀ ਰਹਿਣਗੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ- ਸ਼੍ਰੋਮਣੀ ਕਮੇਟੀ

ਚੰਡੀਗੜ੍ਹ 21 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜਦ ਤੱਕ ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਨਹੀਂ ਹੋ ਜਾਂਦਾ ਉਦੋਂ ਤੱਕ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦਾ ਅਧਿਕਾਰ ਪੀਟੀਸੀ ਚੈਨਲ ਕੋਲ ਹੀ ਰਹੇਗਾ। ਇਸ ਤੋਂ ਇਲਾਵਾ 24 ਜੁਲਾਈ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਲਨ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਪੀਟੀਸੀ ਚੈਨਲ ਤੋਂ ਗੁਰਬਾਣੀ ਪ੍ਰਸਾਰਣ 24 ਜੁਲਾਈ ਤੋਂ ਬੰਦ ਕਰਨ ਦੀ ਚਰਚਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਆਦੇਸ਼ ਦਿੱਤੇ ਗਏ ਸਨ ਕਿ ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ ਹਨ ਜਿਸ ਕਰਕੇ ਬਹੁਤਾਤ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ , ਕੀਰਤਨ , ਗੁਰਬਾਣੀ ਆਦਿ ਤੋਂ ਵਾਂਝੀ ਰਹਿ ਜਾਵੇਗੀ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ – ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਸੈਟੇਲਾਈਟ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ। ਜਥੇਦਾਰ ਸਾਹਿਬ ਵੱਲੋਂ ਆਏ ਆਦੇਸ਼ ਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਸਮਾਂ ਕਮੇਟੀ ਵੱਲੋਂ ਆਪਣਾ ਚੈਨਲ ਨਹੀਂ ਚਲਾਇਆ ਜਾਂਦਾ ਉਨ੍ਹਾਂ ਸਮਾਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਪੀਟੀਸੀ ਦੇ ਕੋਲ ਹੀ ਰਹਿਣਗੇ। ਦੂਜੇ ਪਾਸੇ ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..!

error: Content is protected !!