Gee 98News

ਪੰਜਾਬ ਦੇ ਇੱਕ ਵੱਡੇ ਪ੍ਰਾਈਵੇਟ ਸਕੂਲ ਨੂੰ 50 ਹਜ਼ਾਰ ਦਾ ਕੀਤਾ ਜੁਰਮਾਨਾ

ਚੰਡੀਗੜ੍ਹ 22 ਜੁਲਾਈ-ਪੰਜਾਬ ਸਰਕਾਰ ਨੇ ਇੱਕ ਪ੍ਰਾਈਵੇਟ ਸਕੂਲ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ‘ਤੇ 50 ਹਜ਼ਾਰ ਦਾ ਜੁਰਮਾਨਾ ਠੋਕਿਆ ਹੈ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ ਜਿਸ ਕਾਰਨ ਇਸ ਸਕੂਲ ਨੂੰ 50 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐਨ.ਓ,ਸੀ ਦੀ ਉਲੰਘਣਾ ਅਤੇ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤ ਦੀ ਉਲੰਘਣਾ ਕਰਦੇ ਹੋਏ ਉਕਤਿ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਿਹਾ,ਸਕੂਲ ਨੂੰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਜੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।

error: Content is protected !!