Gee 98News

ਮਨੀਪੁਰ ਦਰਿੰਦਗੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਰੋਸ ਪੱਤਰ

ਬਰਨਾਲਾ, 25 ਜੁਲਾਈ ( ਨਿਰਮਲ ਸਿੰਘ ਪੰਡੋਰੀ )-
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨੀਪੁਰ ਵਿਖੇ ਔਰਤਾਂ ਨਾਲ ਕੀਤੀ ਜਾ ਰਹੀ ਦਰਿੰਦਗੀ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ‌ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ । ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਹੈ ਕਿ ਮਨੀਪੁਰ ਵਿੱਚ ਲੱਗਭੱਗ ਪਿਛਲੇਂ ਤਿੰਨ ਮਹੀਨਿਆਂ ਤੋਂ ਲਗਾਤਾਰ ਹਿੰਸਾ ਅਤੇ ਸਾੜਫੂਕ ਦੀਆਂ ਘਟਨਾਵਾਂ ਹੋ ਰਹੀਆਂ ਹਨ। ਔਰਤਾਂ ਦੇ ਨਾਲ ਬਹੁਤ ਹੀ ਵਹਿਸ਼ੀ ਤਰੀਕੇ ਨਾਲ ਗੈਂਗਰੇਪ ਅਤੇ ਉਹਨਾਂ ਨੂੰ ਨਗਨ ਕਰਕੇ ਘੁਮਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਜੋ ਕਿ ਬਹੁਤ ਹੀ ਅਣਮਨੁੱਖੀ ਵਰਤਾਰਾ ਹੈ । ਉਨ੍ਹਾਂ ਕਿਹਾ ਕਿ ਔਰਤਾਂ ‘ਤੇ ਹੋ ਰਹੇ ਇਹ ਜ਼ੁਲਮ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਥੇਬੰਦੀ ਪੀੜਤ ਔਰਤਾਂ ਦੇ ਨਾਲ ਖੜੇਗੀ । ਉਹਨਾਂ ਕਿਹਾ ਕਿ ਔਰਤਾਂ ‘ਤੇ ਜ਼ੁਲਮ ਕਰਨ ਵਾਲੇ ਦਰਿੰਦਿਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਮਨੀਪੁਰ ਵਿੱਚ ਸ਼ਾਂਤੀ ਸਥਾਪਤ ਕੀਤੀ ਜਾਵੇ । ਉਹਨਾਂ ਇਹ ਵੀ ਕਿਹਾ ਕਿ ਧੱਕੇ ਦਾ ਸ਼ਿਕਾਰ ਹੋ ਰਹੇ ਲੋਕਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ । ਇਸ ਮੌਕੇ ਸਰਕਲ ਪ੍ਰਧਾਨ ਜਸਪਾਲ ਕੌਰ, ਕਮਲਜੀਤ ਕੌਰ, ਅੰਗੂਰੀ ਦੇਵੀ, ਕਿਰਨਾ ਰਾਣੀ, ਪੁਸ਼ਪਾ ਦੇਵੀ, ਗੁਰਮੀਤ ਕੌਰ, ਅਨੀਤਾ ਰਾਣੀ ਵੀ ਹਾਜ਼ਰ ਸਨ।

error: Content is protected !!