Gee 98News

ਵਾਇਰਲ ਵੀਡੀਓ : 9 ਕੁੜੀਆਂ ‘ਤੇ ਮੁਕੱਦਮਾ ਦਰਜ, ਤਿੰਨ ਗ੍ਰਿਫ਼ਤਾਰ

ਲੁਧਿਆਣਾ,26 ਜੁਲਾਈ-ਕੁਝ ਦਿਨ ਪਹਿਲਾਂ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਨਸ਼ੇ ਦੀ ਹਾਲਤ ਵਿੱਚ ਟੁੰਨ ਕੁਝ ਕੁੜੀਆਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਇਸ ਵੀਡੀਓ ਵਿੱਚ ਇਨ੍ਹਾਂ ਕੁੜੀਆਂ ਦੇ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਬਣੇ ਹੋਟਲਾਂ ‘ਚ ਦੇਹ ਵਪਾਰ ਦਾ ਧੰਦਾ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੁਧਿਆਣਾ ਦੀ ਪੁਲਿਸ ਹਰਕਤ ਵਿੱਚ ਆਈ ਅਤੇ ਪੁਲਿਸ ਨੇ ਇਸ ਵਾਇਰਲ ਵੀਡੀਓ ਮਾਮਲੇ ਵਿੱਚ 9 ਕੁੜੀਆਂ ਨੂੰ ਨਾਮਜ਼ਦ ਕਰਕੇ 3 ਦੀ ਗ੍ਰਿਫ਼ਤਾਰੀ ਵੀ ਕੀਤੀ ਹੈ। ਇਸ ਮਾਮਲੇ ਵਿੱਚ ਏਸੀਪੀ ਜਸਰੂਪ ਕੌਰ ਬਾਠ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਕੁੜੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਸਪਾ ਸੈਂਟਰ ਅਤੇ ਹੋਟਲ ਪੁਲਿਸ ਦੇ ਰਾਡਾਰ ‘ਤੇ ਹਨ, ਜਿੱਥੇ ਹੋ ਰਹੇ ਧੰਦੇ ਦਾ ਪਰਦਾਫਾਸ਼ ਕੀਤਾ

error: Content is protected !!