Gee 98News

ਜੇਕਰ ਤੁਸੀਂ ਘਰ ‘ਚ ਕੋਈ ਵੀ ਪਾਲਤੂ ਜਾਨਵਰ ਰੱਖਿਆ ਹੈ ਤਾਂ…ਪੜ੍ਹੋ ਇਹ ਖ਼ਬਰ….!

ਚੰਡੀਗੜ੍ਹ,28 ਜੁਲਾਈ -ਪੰਜਾਬ ‘ਚ ਪਸ਼ੂਆਂ ਦੀ ਭਲਾਈ ਅਤੇ ਪਸ਼ੂਆਂ ਉੱਪਰ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਸਰਕਾਰ ਵੱਲੋਂ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਵੇਗਾ । ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਪਸ਼ੂਆਂ ‘ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਬਣੀ ਹੋਈ ਹੈ ਅਤੇ ਸੂਬੇ ‘ਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਅਣਰਜਿਸਟਰਡ ਗਊਸ਼ਾਲਾਵਾਂ ਵੀ ਹਨ, ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ ਫਿਰ ਵੀ ਸੜਕਾਂ ‘ਤੇ ਹਾਦਸਿਆਂ ਵਿੱਚ ਮਨੁੱਖਾਂ ਅਤੇ ਪਸ਼ੂਆਂ ਦੀਆਂ ਜਾਨਾਂ ਜਾ ਰਹੀਆਂ ਹਨ । ਸੂਬੇ ਦੇ ਲੋਕਾਂ ਦੀ ਇਹ ਮਾਨਸਿਕਤਾ ਬਣ ਚੁੱਕੀ ਹੈ ਕਿ ਜਦੋਂ ਪਸ਼ੂ ਦੁੱਧ ਦੇਣਾ ਬੰਦ ਕਰ ਦਿੰਦੇ ਹਨ ਤਾਂ ਉਸ ਦਾ ਸੰਗਲ ਖੋਲ੍ਹ ਕੇ ਛੱਡ ਦਿੱਤਾ ਜਾਂਦਾ ਹੈ। ਜੇਕਰ ਇਹਨਾਂ ਪਸ਼ੂਆਂ ਦੀ ਰਜਿਸਟ੍ਰੇਸ਼ਨ ਸਖ਼ਤੀ ਨਾਲ ਕੀਤੀ ਜਾਵੇ ਤਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਤਾਂ ਹੱਲ ਹੋ ਸਕਦਾ ਹੈ ।

error: Content is protected !!