Gee 98News

ਬਿਜਲੀ ਬੋਰਡ ਦੇ ਜੇਈ ਨੂੰ ਲੱਗਿਆ ਰਿਸ਼ਵਤ ਦਾ ਕਰੰਟ,ਵਿਜੀਲੈਂਸ ਨੇ ਕੀਤਾ ਕਾਬੂ

Gee98 news
ਚੰਡੀਗੜ੍ਹ, 31 ਜੁਲਾਈ-
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੇ ਵਾਸੀ ਸੁਰਿੰਦਰ ਸਿੰਘ ਵਾਸੀ ਦੀ ਸ਼ਿਕਾਇਤ ‘ਤੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

error: Content is protected !!