Gee 98News

ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਰਾਸ਼ਟਰੀ ਗੁਣਵੱਤਾ ਦਰਜਾ ਪ੍ਰਮਾਣ ਪੱਤਰ : ਡਾ. ਔਲਖ

ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪ੍ਰੋਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ  ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ ।ਸਿਵਲ ਸਰਜਨ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਯੋਗ ਅਗਵਾਈ ਵਿੱਚ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਔਲ਼ਖ ਨੇ ਦੱਸਿਆ ਕਿ ਰਾਸ਼ਟਰੀ ਪੱਧਰੀ ਟੀਮ ਵੱਲੋਂ 19 ਜੂਨ ਤੋਂ 21 ਜੂਨ ਤੱਕ ਰਾਸ਼ਟਰ ਪੱਧਰੀ ਟੀਮ ਵੱਲੋਂ ਲਗਾਤਾਰ ਤਿੰਨ ਦਿਨ ਸਿਵਲ ਹਸਪਤਾਲ ਬਰਨਾਲਾ  ਦੇ ਵੱਖ ਵੱਖ ਵਿੰਗਾਂ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਵੇਖਿਆ ਗਿਆ ਕਿ ਹਸਪਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਹੜੇ ਦਰਜੇ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਸਰਵੇਖਣ ਵਿੱਚ ਸਿਹਤ ਸੇਵਾਵਾਂ ਦੇ ਰਾਸ਼ਟਰੀ ਮਾਪਦੰਡ ਪਾਸ ਕਰਦਿਆਂ ਸਿਵਲ ਹਸਪਤਾਲ ਬਰਨਾਲਾ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।ਡਾ. ਔਲ਼ਖ ਨੇ ਕਿਹਾ  ਕਿ ਇਸ ਪ੍ਰਾਪਤੀ ਦਾ ਸਿਹਰਾ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ , ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ , ਡਾ. ਭਵਨਜੋਤ ਸਿੱਧੂ ਏ.ਐਚ.ਏ. ਸਿਵਲ ਹਸਪਤਾਲ , ਸਮੂਹ ਡਾਕਟਰ ਸਾਹਿਬਾਨ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਇਹ ਸਨਮਾਨ ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਹੈ।ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਕਿਹਾ ਕਿ ਇਸ ਪ੍ਰਾਪਤੀ ਬਦਲੇ ਸਿਵਲ ਹਸਪਤਾਲ ਬਰਨਾਲਾ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ 16 ਲੱਖ ਰੁਪਏ ਪ੍ਰਤੀ ਸਾਲ ਤਿੰਨ ਸਾਲ ਲਈ ਗਰਾਂਟ ਵੀ ਜਾਰੀ ਕੀਤੀ ਜਾਵੇਗੀ । ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ  ਨੇ ਕਿਹਾ ਸਿਵਲ ਹਸਪਤਾਲ ਦਾ ਸਮੂਹ ਸਟਾਫ ਬਹੁਤ ਮਿਹਨ ਤੇ ਲਗਨ ਨਾਲ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਉੱਤਮ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।

error: Content is protected !!