Gee 98News

ਭਾਈ ਮਰਦਾਨਾ ਜੀ ਚੈਰੀਟੇਬਲ ਟਰੱਸਟ ਵੱਲੋਂ ਲੰਮੇ ਕੇਸ,ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ

ਬਰਨਾਲਾ 02 ਅਗਸਤ (ਸੁਖਵਿੰਦਰ ਸਿੰਘ ਭੰਡਾਰੀ)-
ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਜਿਥੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਸੰਸਥਾ ਹਮੇਸ਼ਾਂ ਤੱਤਪਰ ਰਹਿੰਦੀ ਹੈ ਉਥੇ ਹੀ ਭਾਈ ਮਰਦਾਨਾ ਜੀ ਚੈਰੀਟੇਬਲ ਟਰੱਸਟ ਵੱਲੋਂ ਸ਼ਾਨ ਏ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਲੰਮੇ ਕੇਸ, ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਆਡੀਸ਼ਨ ਪ੍ਰਬੰਧਕ ਰੁਲਦਾ ਸਿੰਘ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਤਕਰੀਬਨ 500 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਉਨਾਂ ਕਿਹਾ ਕਿ ਆਡੀਸ਼ਨ ਦੌਰਾਨ ਸਿਲੈਕਟ ਹੋਏ 15 ਬੱਚਿਆਂ ਨੂੰ ਸੈਮੀਫਾਈਨਲ ਮੁਕਾਬਲਿਆਂ ਦੇ ਐਂਟਰੀ ਕਾਰਡ ਦਿੱਤੇ ਗਏ।ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਸਾਰੇ ਸਿਲੈਕਟ ਹੋਏ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਯਾਦਗਾਰੀ ਸਨਮਾਨ ਚਿੰਨ੍ਹ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਇਨਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਨਿਭਾਈ ਗਈ।ਇਸ ਮੌਕੇ ਭਾਈ ਅੰਤਰਜੋਤ ਸਿੰਘ ਨੇ ਕਿਹਾ ਕਿ ਇਨਾਂ ਮੁਕਾਬਲਿਆਂ ਵਿੱਚ ਸਿਲੈਕਟ ਹੋਏ ਬੱਚਿਆਂ ਨੂੰ ਸੈਮੀਫਾਈਨਲ ਵਿਚ ਭੇਜਿਆ ਜਾਵੇਗਾ, ਉਪਰੰਤ ਸੈਮੀਫਾਈਨਲ ਵਾਲੇ ਸਿਲੈਕਟ ਹੋਏ ਬੱਚੇ ਫਾਈਨਲ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਫਾਈਨਲ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ 10 ਲੱਖ ਰੁਪਏ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਕਰਮਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਖਜਾਨਚੀ, ਗੁਰਮੇਲ ਸਿੰਘ ਪ੍ਰਧਾਨ, ਜਸਵਿੰਦਰ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਚਾਰਕ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਸੁਖਚੈਨ ਸਿੰਘ ਭੈਣੀ ਆਦਿ ਵੀ ਹਾਜ਼ਰ ਸਨ।

error: Content is protected !!