Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

6 ਅਗਸਤ ਨੂੰ ਮੰਤਰੀ ਦੇ ਘਰ ਦਾ ਘਿਰਾਓ ਕਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

Nirmal Pandori by Nirmal Pandori
08/05/2023
in ਪੰਜਾਬ
Reading Time: 1 min read
A A
0
ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਰਕਾਰ ਦੇ ਲਾਰਿਆਂ ਤੋ ਅੱਕ ਕੇ ਆਂਗਣਵਾੜੀ ਵਰਕਰਾਂ ਤੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਬੇਰੁਖੀ ਦੇ ਰੋਸ ਵਜੋਂ ਆਪਣੇ ਤੇਵਰ ਤਿੱਖੇ ਕਰਦੇ ਹੋਏ ਵਿਭਾਗ ਦੇ ਮੰਤਰੀ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਿਲਾ ਪ੍ਰਧਾਨ ਦਲਜੀਤ ਕੌਰ ਅਤੇ ਬਲਾਕ ਪ੍ਰਧਾਨ ਜਸਪਾਲ ਕੌਰ ਨੇ ਦੱਸਿਆ ਕਿ 6 ਅਗਸਤ ਦਿਨ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਫਰੀਦਕੋਟ ਵਿਖੇ ਘਰ ਦਾ ਘਿਰਾਓ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਸ ਰੋਸ ਪ੍ਰਦਰਸ਼ਨ ਵਿੱਚ ਪੁੱਜਣਗੀਆਂ । ਉਹਨਾਂ ਕਿਹਾ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਿੰਨ ਵਾਰ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਾਰਾ ਲਾ ਕੇ ਤੋਰ ਦਿੰਦੀ ਹੈ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕਰਦੀ । ਜਿਸ ਕਰਕੇ ਜਥੇਬੰਦੀ ਨੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ 15 ਅਗਸਤ ਦਾ ਦਿਨ ਪੰਜਾਬ ਵਿੱਚ ਰੋਸ ਦਿਵਸ ਵਜੋ ਮਨਾਇਆ ਜਾਵੇਗਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਤੇ ਰੋਸ ਪ੍ਰਦਰਸ਼ਨ ਕਰਨਗੀਆਂ । ਆਪਣੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਮੰਗ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ ਮੰਗ ਹੈ। ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਇਸ ਦੇ ਨਾਲ ਪੀਐਮਐਮਵੀਵਾਈ ਅਤੇ ਸੀਬੀਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ,ਜਿੰਨਾ ਆਂਗਣਵਾੜੀ ਸੈਂਟਰਾਂ ਵਿੱਚ ਅਜੇ ਤੱਕ ਰਾਸ਼ਨ ਬਣਾਉਣ ਲਈ ਗੈਸ ਸਿਲੰਡਰ , ਬਰਤਨ ਤੇ ਬੱਚਿਆਂ ਦੇ ਬੈਠਣ ਲਈ ਦਰੀਆਂ ਆਦਿ ਨਹੀਂ ਦਿੱਤੀਆਂ ਗਈਆਂ ਉਹਨਾਂ ਨੂੰ ਤੁਰੰਤ ਇਹ ਸਮਾਨ ਮੁਹੱਈਆ ਕਰਵਾਇਆ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ

Next Post

ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend