Skip to main content

Gee 98News

ਆਸਟ੍ਰੇਲੀਆ : ਪ੍ਰੇਮਿਕਾ ਨੂੰ ਜ਼ਿੰਦਾ ਦਫ਼ਨਾਉਣ ਵਾਲਾ ਪੰਜਾਬੀ ਨੌਜਵਾਨ 23 ਸਾਲ ਜੇਲ੍ਹ ਵਿੱਚ ਰਹੇਗਾ

ਚੰਡੀਗੜ੍ਹ, 5 ਅਗਸਤ : ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਸਾਊਥ ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਦੇ ਕਤਲ ਦੇ ਦੋਸ਼ ‘ਚ 22 ਸਾਲ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਨੌਜਵਾਨ ਤਾਰਿਕਜੋਤ ਸਿੰਘ ਪੰਜਾਬ ‘ਚ ਲੁਧਿਆਣਾ ਦੀ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਬਲਾਲਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ। ਦੋਸ਼ਾਂ ਅਨੁਸਾਰ ‌ਮੁਲਜ਼ਮ ਤਾਰਿਕਜੋਤ ਸਿੰਘ ਨੇ 5 ਮਾਰਚ 2021 ਨੂੰ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਨੂੰ ਅਗਵਾ ਕਰ ਲਿਆ ਸੀ। ਫਿਰ ਉਸ ਨੂੰ ਕਾਰ ‘ਚ ਪਾ ਕੇ ਲੱਗਭੱਗ 650 ਕਿਲੋਮੀਟਰ ਦੂਰ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿਚ ਇਕ ਕਬਰ ਵਿਚ ਜ਼ਿੰਦਾ ਦਫਨਾ ਦਿੱਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਦੋਸ਼ੀ ਤਾਰਿਕਜੋਤ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ। ਤਾਰਿਕਜੋਤ ਸਿੰਘ ਸਾਲ 2016 ਵਿੱਚ ਐਡੀਲੇਡ, ਆਸਟ੍ਰੇਲੀਆ ਵਿੱਚ ਸੈਟਲ ਹੋਇਆ ਸੀ। ਉੱਥੇ ਉਸ ਦੀ ਮੁਲਾਕਾਤ ਭਾਰਤੀ ਮੂਲ ਦੀ ਜੈਸਮੀਨ ਕੌਰ ਨਾਲ ਹੋਈ ਸੀ ਅਤੇ ਦੋਵਾਂ ਦਾ ਕਰੀਬੀ ਰਿਸ਼ਤਾ ਜੁੜਿਆ,ਕੁਝ ਸਮੇਂ ਬਾਅਦ ਦੋਵਾਂ ਦਾ ਬ੍ਰੇਕਅੱਪ ਹੋ ਗਿਆ, ਜਿਸਨੂੰ ਤਾਰਿਕਜੋਤ ਬਰਦਾਸ਼ਤ ਨਾ ਕਰ ਸਕਿਆ। ਇਸਤੋਂ ਬਾਅਦ ਤਾਰਿਕਜੋਤ ਸਿੰਘ ਨੇ ਜੈਸਮੀਨ ਦਾ ਗਲਾ ਵੱਢ ਕੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ। ਦੋਸ਼ ਇਹ ਵੀ ਹਨ ਕਿ ਕਬਰ ‘ਚ ਦਫ਼ਨਾਉਣ ‘ਤੇ ਜ਼ਖ਼ਮੀ ਜੈਸਮੀਨ ਦੀ ਤੁਰੰਤ ਮੌਤ ਨਹੀਂ ਹੋਈ ਸੀ। ਰਿਪੋਰਟਾਂ ਮੁਤਾਬਕ ਜੈਸਮੀਨ ਕੌਰ ਦੀ ਮੌਤ ਬਹੁਤ ਦਰਦਨਾਕ ਸੀ। ਅਦਾਲਤ ਦੇ ਹੁਕਮਾਂ ਅਨੁਸਾਰ ਤਾਰਿਕਜੋਤ ਸਿੰਘ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਆਸਟ੍ਰੇਲੀਆ ਛੱਡਣਾ ਹੋਵੇਗਾ।

error: Content is protected !!