Gee 98News

ਪੁਲਿਸ ਨੇ ਸਾਰੇ ਸ਼ਹਿਰ ਦੇ CCTV ਫਰੋਲ ਦਿੱਤੇ,ਮਿਲੇ ਅਹਿਮ ਸੁਰਾਗ਼

-ਸੇਖਾ ਰੋਡ ‘ਤੇ ਕਤਲ ਦੀ ਵਾਰਦਾਤ ਕਰਨ ਵਾਲੇ ਸ਼ੱਕੀ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ

ਬਰਨਾਲਾ ,7 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਥਾਨਕ ਪੁਲਿਸ 2 ਅਗਸਤ ਨੂੰ ਸੇਖਾ ਰੋਡ ਗਲੀ ਨੰਬਰ 1 ‘ਚ ਵਾਪਰੀ ਕਤਲ ਅਤੇ ਲੁੱਟ ਦੀ ਵਾਰਦਾਤ ਕਰਨ ਵਾਲੇ ਲੁਟੇਰਿਆਂ ਦੀ ਪੈੜ ਨੱਪਣ ‘ਚ ਯਤਨਸ਼ੀਲ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਪੁਲਿਸ ਦੇ ਹੱਥ ਕੁੱਝ ਅਹਿਮ ਸੁਰਾਗ਼ ਲੱਗੇ ਹਨ । ਇਸ ਸਬੰਧੀ ਗੱਲਬਾਤ ਕਰਦੇ ਹੋਏ ਸਤਵੀਰ ਸਿੰਘ ਡੀਐਸਪੀ ਬਰਨਾਲਾ ਨੇ ਕਿਹਾ ਕਿ ਸੀਸੀਟੀਵੀ ਦੇ ਆਧਾਰ ‘ਤੇ ਸ਼ੱਕੀ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੀਆਂ ਟੀਮਾਂ ਘਟਨਾ ਵਾਲੇ ਦਿਨ ਤੋਂ ਲੈ ਕੇ ਸਰਗਰਮੀ ਨਾਲ ਉਕਤ ਮਾਮਲੇ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਜਾਰੀ ਕੀਤੀਆਂ ਸ਼ੱਕੀ ਦੋਸ਼ੀਆਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਧ ਤੋਂ ਵੱਧ ਵਾਇਰਲ ਕੀਤਾ ਜਾਵੇ। ਉਹਨਾਂ ਦਾਅਵਾ ਕੀਤਾ ਕਿ ਤਕਨੀਕੀ ਆਧਾਰ ‘ਤੇ ਕੰਮ ਕਰਦੇ ਹੋਏ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਫੋਟੋ ਕੈਪਸ਼ਨ- ਸਥਾਨਕ ਲੱਖੀ ਕਲੋਨੀ ‘ਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਦੇ ਹੋਏ ਸ੍ਰੀ ਕਰਨ ਸ਼ਰਮਾ ਪੀਪੀਐਸ ( ਐਸ ਐਚ ਓ ਸਦਰ ) ਅਤੇ ਸਾਈਬਰ ਸੈੱਲ ਦੇ ਮੁਲਾਜ਼ਮ

error: Content is protected !!