Gee 98News

ਪੰਜਾਬ ‘ਚ ਤਿੰਨ ਦਿਨ ਲਗਾਤਾਰ ਬੰਦ ਰਹਿਣਗੀਆਂ ਸਰਕਾਰੀ ਬੱਸਾਂ

ਬਰਨਾਲਾ,8 ਅਗਸਤ ( ਨਿਰਮਲ ਸਿੰਘ ਪੰਡੋਰੀ )-ਜੇਕਰ ਤੁਸੀਂ ਰੋਜ਼ਾਨਾ ਬੱਸ ਰਾਹੀਂ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਨੇ ਤਿੰਨ ਦਿਨ ਲਗਾਤਾਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਟਰਾਂਸਪੋਰਟ ਦੇ ਠੇਕਾ ਮੁਲਾਜ਼ਮਾਂ ਨੇ 14—15 ਅਤੇ 16 ਅਗਸਤ ਨੂੰ ਮੁਕੰਮਲ ਹੜਤਾਲ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਆਪਣੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਇਹ ਮੁਲਾਜ਼ਮ ਅਜ਼ਾਦੀ ਦਿਵਸ ‘ਤੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦਾ ਘਿਰਾਓ ਵੀ ਕਰਨਗੇ। ਮੁਲਾਜ਼ਮਾਂ ਦਾ ਰੋਸ ਹੈ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਹਰ ਮੀਟਿੰਗ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾਂਦਾ ਪ੍ਰੰਤੂ ਅਜੇ ਤੱਕ ਇੱਕ ਵੀ ਮੰਗ ਠੇਕਾ ਮੁਲਾਜ਼ਮਾਂ ਦੀ ਨਹੀਂ ਮੰਨੀ ਗਈ, ਇਸ ਲਈ ਰੋਸ ਵਜੋਂ 14, 15, 16 ਅਗਸਤ ਨੂੰ ਤਿੰਨ ਦਿਨ ਲਗਾਤਾਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਨੇ ਕਿਹਾ ਕਿ ਤਿੰਨ ਦਿਨ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ ਕਿਉਂਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਟਾਲਮਟੋਲ ਕਰਦੀ ਆ ਰਹੀ ਹੈ।

error: Content is protected !!