Skip to main content

Gee 98News

ਹਾਈਕੋਰਟ ਵੱਲੋਂ ਸਿੱਖਿਆ ਮੰਤਰੀ ਬੈਂਸ ਨੂੰ ਮਾਣਹਾਨੀ ਦਾ ਨੋਟਿਸ ਜਾਰੀ

ਚੰਡੀਗੜ੍ਹ, 10 ਅਗਸਤ-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਨੇ ਕਾਨੂੰਨੀ ਕਟਿਹਰੇ ‘ਚ ਖੜਾ ਕਰ ਲਿਆ ਹੈ। ਹਾਈਕੋਰਟ ਨੇ ਸਿੱਖਿਆ ਮੰਤਰੀ ਦੇ ਖਿਲਾਫ਼ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੀ ਅਦਾਇਗੀ ਕਰਨ ਸਬੰਧੀ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਾ ਕਰਨ ਕਰਕੇ ਮਾਣਹਾਨੀ ਦਾ ਨੋਟਿਸ ਦਿੱਤਾ ਇਹ । ਸੰਸਥਾ ਦੇ 9 ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 20 ਅਪ੍ਰੈਲ 2023 ਨੂੰ ਆਪਣੇ ਹੁਕਮ ‘ਚ 15 ਦਸੰਬਰ 2019 ਤੋਂ ਇਹਨਾਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਦੇ ਹੁਕਮ ਜਾਰੀ ਕੀਤੇ ਸਨ ਪ੍ਰੰਤੂ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਇਹਨਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਨਹੀਂ ਹੋਈਆਂ ।‌ ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਹਾਈਕੋਰਟ ਵਿਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ ।‌ ਸ. ਬੈਂਸ ਇਸ ਸੰਸਥਾ ਦੇ ਚੇਅਰਮੈਨ ਵੀ ਹਨ।

error: Content is protected !!