Gee 98News

ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਬਦਲਿਆ

ਚੰਡੀਗੜ੍ਹ,11 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੇਸ਼ ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਦੀ ਨਿਯੁਕਤੀ ਦਾ ਫੈਸਲਾ ਬਦਲ ਦਿੱਤਾ ਹੈ। ਨਵੇਂ ਫੈਸਲੇ ਮੁਤਾਬਿਕ ਸੇਵਾ ਮੁਕਤ ਸਿੱਖ IAS ਅਧਿਕਾਰੀ ਡਾਕਟਰ ਵਿਜੈ ਸਤਬੀਰ ਸਿੰਘ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਸ਼ਾਸਕ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਤਿਤ ਸਿੱਖ ਅਭਿਜੀਤ ਰਾਊਤ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਲਗਾਇਆ ਸੀ ਜਿਸ ਦਾ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ

error: Content is protected !!