Gee 98News

ਰਾਜਸਥਾਨ ਤੋਂ ਅਫੀਮ ਲਿਆ ਕੇ ਵੇਚਣ ਵਾਲਾ ਬਰਨਾਲਾ ਪੁਲਿਸ ਨੇ ਕੀਤਾ ਕਾਬੂ

ਬਰਨਾਲਾ,12 ਅਗਸਤ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਦੇ ਪੁਲਿਸ ਥਾਣਾ ਧਨੌਲਾ ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਗੁਰਬਚਨ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਨਿਵਾਸੀ ਬਿਛਨੀਆਂ, ਝਾਲਾਵਾੜ (ਰਾਜਸਥਾਨ) ਨੂੰ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਬਰਨਾਲਾ ਖੇਤਰ ਵਿਚ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਪੁੱਛਗਿੱਛ ਦੌਰਾਨ ਪੁਲਿਸ ਇਹ ਪਤਾ ਲਗਾਏਗੀ ਕਿ ਦੋਸ਼ੀ ਬਰਨਾਲਾ ਖੇਤਰ ਵਿਚ ਕਿਹੜੇ ਕਿਹੜੇ ਹੋਰ ਲੋਕਾਂ ਨੂੰ ਅਫ਼ੀਮ ਦੀ ਸਪਲਾਈ ਕਰਦਾ ਸੀ ।

error: Content is protected !!