Gee 98News

ਆਰ. ਟੀ. ਏ. ਵੱਲੋਂ ਕੀਤੀ ਗਈ ਸਕੂਲੀ ਤੇ ਹੋਰ ਵਾਹਨਾਂ ਦੀ ਚੈਕਿੰਗ

ਬਰਨਾਲਾ,12 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਵਿਨੀਤ ਕੁਮਾਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਖੇਤਰਾਂ ਵਿੱਚ ਵਾਹਨਾਂ ਸਬੰਧੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ 38 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਅਤੇ 19 ਵਾਹਨ ਜ਼ਬਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਢੋਹਣ ਵਾਲੀਆਂ ਗੱਡੀਆਂ ਅਤੇ ਕਮਰਸ਼ੀਅਲ ਗੱਡੀਆਂ ਦੀ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਹੈ। ਪੰਜਾਬ ਸਰਕਰ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਲਈ ਲਾਜ਼ਮੀ ਹੈ ਕਿ ਉਹ ਪਾਲਸੀ ਅਨੁਸਾਰ ਬੱਚਿਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ। ਉਹਨਾਂ ਕਮਰਸ਼ੀਅਲ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਹੁਕਮਾਂ ਅਨੁਸਾਰ ਆਪਣੇ ਸਾਰੇ ਦਸਤਾਵੇਜ਼, ਲਾਈਸੈਂਸ, ਬੀਮੇ ਦੇ ਦਸਤਾਵੇਜ਼ ਆਦਿ ਪੂਰੇ ਰੱਖਣ।

error: Content is protected !!