Skip to main content

Gee 98News

ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਜਿੱਤੀ

ਚੰਡੀਗੜ੍ਹ,13 ਅਗਸਤ-ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੀ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ। ਚੇਨਈ ਵਿਖੇ ਖੇਡੇ ਮੈਚ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ। ਭਾਰਤ ਰਿਕਾਰਡ ਚੌਥੀ ਵਾਰ ਟਰਾਫੀ ਜਿੱਤਣ ਨਾਲ ਸਭ ਤੋਂ ਵੱਧ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਵਾਲਾ ਦੇਸ਼ ਬਣ ਗਿਆ ਹੈ। ਭਾਰਤ ਲਈ ਜੁਗਰਾਜ ਸਿੰਘ ਨੇ 9ਵੇਂ ਮਿੰਟ ਵਿੱਚ, ਹਰਮਨਪ੍ਰੀਤ ਸਿੰਘ ਨੇ 45ਵੇਂ ਮਿੰਟ ਵਿੱਚ, ਗੁਰਜੰਟ ਸਿੰਘ ਨੇ 45ਵੇਂ ਮਿੰਟ ਵਿੱਚ ਅਤੇ ਅਕਾਸ਼ਦੀਪ ਸਿੰਘ ਨੇ 56ਵੇਂ ਮਿੰਟ ਵਿੱਚ ਗੋਲ ਕੀਤੇ ਜਦਕਿ ਮਲੇਸ਼ੀਆ ਲਈ ਅਜ਼ਰਾਈ ਅਬੂ ਕਮਾਲ ਨੇ 14ਵੇਂ ਮਿੰਟ, ਰਹੀਮ ਰਾਜ਼ੀ ਨੇ 18ਵੇਂ ਮਿੰਟ ਅਤੇ ਮੁਹੰਮਦ ਅਮੀਨੂਦੀਨ ਨੇ 28ਵੇਂ ਮਿੰਟ ਵਿੱਚ ਗੋਲ ਕੀਤੇ।

error: Content is protected !!