Gee 98News

ਬਰਨਾਲਾ ਜ਼ਿਲ੍ਹੇ ਦੇ 2 ਸਰਕਾਰੀ ਮੁਲਾਜ਼ਮ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਹੋਣਗੇ ਸਨਮਾਨਿਤ

ਬਰਨਾਲਾ,13 ਅਗਸਤ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਨੇ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਕੁੱਲ 13 ਸਖਸੀਅਤਾਂ ਨੂੰ ਸਨਮਾਨਿਤ ਕਰਨਗੇ । ਬਰਨਾਲਾ ਜ਼ਿਲ੍ਹੇ ਦੇ ਦੋ ਸਰਕਾਰੀ ਮੁਲਾਜ਼ਮਾਂ ਪਰਮਜੀਤ ਸਿੰਘ ਵੀ.ਡੀ.ਓ (ਮੇਲ) ਬਲਾਕ ਬਰਨਾਲਾ ਅਤੇ ਸੁਖਪਾਲ ਸਿੰਘ ਸਾਇੰਸ ਮਾਸਟਰ ਸਸਸ ਸਕੂਲ ਮੌੜਾਂ ਨੂੰ ਅਜ਼ਾਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ ।

error: Content is protected !!