Gee 98News

ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਚੰਡੀਗੜ੍ਹ,15 ਅਗਸਤ-ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਰੋਜ਼ਾਨਾ ਬਿਆਨ ਦਿੰਦੇ ਹਨ ਕਿ ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਸਭ ਠੀਕ ਠਾਕ ਹਨ ਪਰੰਤੂ ਸੁਤੰਤਰਤਾ ਦਿਵਸ ਕਾਰਨ ਸਖਤ ਸੁਰੱਖਿਆ ਪ੍ਰਬੰਧਾਂ ਦੇ ਹੁੰਦੇ ਹੋਏ ਵੀ ਸੂਬੇ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਕਾਂਗਰਸੀ ਸਰਪੰਚ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ। ਸਰਪੰਚ ਦੇ ਕਤਲ ਦਾ ਕਾਰਨ ਭਾਵੇਂ ਕੁਝ ਵੀ ਹੋਵੇ ਪਰੰਤੂ ਸੋਚਣ ਵਾਲੀ ਗੱਲ ਹੈ ਕਿ ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਇੰਨੇ ਵਿਗੜ ਚੁੱਕੇ ਹਨ ਕਿ ਮਾੜੇ ਅਨਸਰਾਂ ਨੂੰ ਪੰਜਾਬ ਪੁਲਿਸ ਦਾ ਕੋਈ ਡਰ ਭੈ ਨਹੀਂ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਤੋਂ ਪਹਿਲੀ ਰਾਤ ਗੁਰਦਾਸਪੁਰ ਦੇ ਪਿੰਡ ਸਦਾਰੰਗ ਦੇ ਸਰਪੰਚ ਬਲਜੀਤ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਜੋ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਹਸਪਤਾਲ ਜਾਕੇ ਦਮ ਤੋੜ ਗਿਆ। ਘਟਨਾ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ।

error: Content is protected !!