Gee 98News

ਪ੍ਰਿੰਸੀਪਲ ਨਿਦਾ ਅਲਤਾਫ਼ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਵਿਸ਼ੇਸ਼ ਸਨਮਾਨ

ਬਰਨਾਲਾ,16 ਅਗਸਤ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹਾ ਪ੍ਰਸਾਸ਼ਨ ਬਰਨਾਲਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਸੇਵਾਵਾਂ ਬਦਲੇ ਸ੍ਰੀਮਤੀ ਨਿਦਾ ਅਲਤਾਫ਼ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦਾ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਆਜ਼ਾਦੀ ਦਿਵਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ ਬਲਵੀਰ ਸਿੰਘ ਨੇ ਪ੍ਰਿੰਸੀਪਲ ਨਿਦਾ ਅਲਤਾਫ਼ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਅਤੇ ਸਵਤੰਤਰਤਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਬਿਹਤਰੀਨ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ।

error: Content is protected !!