Gee 98News

…ਤੇ ਹੁਣ ਪੰਜਾਬੀ ‘ਚ ਵੀ ਹੋਣਗੇ ਕੇਂਦਰੀ ਭਰਤੀ ਪ੍ਰੀਖਿਆਵਾਂ ਦੇ ਪ੍ਰਸ਼ਨ-ਪੱਤਰ

ਚੰਡੀਗੜ੍ਹ,17 ਅਗਸਤ-ਕੇਂਦਰ ਸਰਕਾਰ ਨੇ ਪੰਜਾਬੀ ਭਾਸ਼ਾ ਪ੍ਰਤੀ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰੀਖਿਆ 15 ਭਾਸ਼ਾਵਾਂ ‘ਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ 13 ਹੋਰ ਖੇਤਰੀ ਭਾਸ਼ਾਵਾਂ ਵਿੱਚ ਸਟਾਫ਼ ਸਲੈਕਸ਼ਨ ਕਮਿਸ਼ਨ ਦੀ ਭਰਤੀ ਪ੍ਰੀਖਿਆ ਹੋਵੇਗੀ ਜਿਨ੍ਹਾਂ ਵਿੱਚ ਪੰਜਾਬੀ ਭਾਸ਼ਾ ਵੀ ਸ਼ਾਮਿਲ ਹੈ ਭਾਵ ਹੁਣ ਸਟਾਫ ਸਲੈਕਸ਼ਨ ਕਮਿਸ਼ਨ ਦੇ ਪ੍ਰੀਖਿਆ ਪੱਤਰ ਪੰਜਾਬੀ ਵਿੱਚ ਵੀ ਹੋਣਗੇ । ਭਾਜਪਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ,ਸੀਨੀਅਰ ਆਗੂ ਧੀਰਜ ਕੁਮਾਰ ਦੱਦਾਹੂਰ, ਰਾਜਿੰਦਰ ਉੱਪਲ, ਨਰਿੰਦਰ ਗਰਗ ਨੀਟਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਕੇਂਦਰੀ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਬਣੇਗੀ।

error: Content is protected !!