Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰਮੇਲ ਘਰਾਚੋਂ ਆਪਣੀ ਤੇ ਸੱਤਾਧਾਰੀ ਪਾਰਟੀ ਦੀ ਨਲਾਇਕੀ ਛੁਪਾਉਣ ਲਈ ਝੂਠੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ: ਭਸੌੜ

Nirmal Pandori by Nirmal Pandori
08/19/2023
in ਬਰਨਾਲਾ ਆਸ-ਪਾਸ
Reading Time: 1 min read
A A
0
ਗੁਰਮੇਲ ਘਰਾਚੋਂ ਆਪਣੀ ਤੇ ਸੱਤਾਧਾਰੀ ਪਾਰਟੀ ਦੀ ਨਲਾਇਕੀ ਛੁਪਾਉਣ ਲਈ ਝੂਠੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ: ਭਸੌੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

– ਐਮ.ਪੀ. ਸਿਮਰਨਜੀਤ ਸਿੰਘ ਮਾਨ ਨੂੰ  ਝਾੜੂ ਪਾਰਟੀ ਤੋਂ ਕੀਤੇ ਕੰਮਾਂ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ

ਸੰਗਰੂਰ,19 ਅਗਸਤ ( ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੂੰ  ਸੱਤਾਧਾਰੀ ਝਾੜੂ ਪਾਰਟੀ ਤੋਂ ਆਪਣੇ ਕੀਤੇ ਕੰਮਾਂ ਦਾ ਸਰਟੀਫਿਕੇਟ ਲੈਣ ਦੀ ਜਰੂਰਤ ਨਹੀਂ | ਐਮ.ਪੀ. ਮਾਨ ਨੇ ਆਪਣੇ ਪਿਛਲੇ ਐਮ.ਪੀ. ਕਾਰਜਕਾਲ ਤੇ ਮੌਜੂਦਾ ਕਾਰਜਕਾਲ ਦੌਰਾਨ ਹਲਕੇ ਲਈ ਰਿਕਾਰਡਤੋੜ ਕੰਮ ਕੀਤੇ ਹਨ, ਜਿਨ੍ਹਾਂ ਦੇ ਮੁਕਾਬਲੇ ਵਿੱਚ ਹੁਣ ਤੱਕ ਦੂਜੀਆਂ ਪਾਰਟੀਆਂ ਦੇ ਸੰਗਰੂਰ ਵਿੱਚ ਰਹੇ ਮੈਂਬਰ ਪਾਰਲੀਮੈਂਟਾਂ ਦਾ ਕੰਮ ਪਹਾੜ ਸਾਹਮਣੇ ਰਾਈ ਬਰਾਬਰ ਵੀ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ ਨੇ ਪਾਰਟੀ ਦੇ ਸੰਗਰੂਰ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ |ਸ. ਭਸੌੜ ਨੇ ਲੋਕ ਸਭਾ ਚੋਣਾਂ ਵਿੱਚ ਹਾਰਨ ਵਾਲੇ ਆਪ ਆਗੂ ਗੁਰਮੇਲ ਸਿੰਘ ਘਰਾਚੋਂ ਵੱਲੋਂ ਦਿੱਤੇ ਬਿਆਨ ਕਿ ਐਮ.ਪੀ. ਸਿਮਰਨਜੀਤ ਸਿੰਘ ਮਾਨ ਲੋਕਾਂ ਨੂੰ  ਮਿਲਦੇ ਨਹੀਂ ਅਤੇ ਲੋਕ ਹਲਕੇ ਦੇ ਕੰਮਾਂ ਲਈ ਉਨ੍ਹਾਂ ਦੇ ਘਰ ਆਉਂਦੇ ਹਨ ਦਾ ਜਵਾਬ ਦਿੰਦਿਆਂ ਕਿਹਾ ਕਿ ਐਮ.ਪੀ. ਸ. ਮਾਨ ਆਪਣੇ ਪਿਛਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹਲਕੇ ਲਈ ਰਿਕਾਰਡ ਕੰਮ ਕਰਵਾ ਚੁੱਕੇ ਹਨ, ਜਦੋਂਕਿ ਇਸਤੋਂ ਪਹਿਲਾਂ ਰਹੇ ਆਪ ਦੇ ਐਮ.ਪੀ. ਭਗਵੰਤ ਮਾਨ ਨੇ ਨਾ ਤਾਂ ਸੰਗਰੂਰ ਦਾ ਐਮ.ਪੀ. ਹੋਣ ਦੇ ਨਾਤੇ ਹਲਕੇ ਦਾ ਕੁਝ ਸੰਵਾਰਿਆ ਅਤੇ ਨਾ ਹੀ ਹੁਣ ਸੀ.ਐਮ. ਬਣਕੇ ਕੁਝ ਸੰਵਾਰਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਐਮ.ਪੀ. ਸੰਗਰੂਰ ਦੇ ਕੰਮਾਂ ਬਾਰੇ ਟਿੱਪਣੀ ਕਰਨ ਤੋਂ ਪਹਿਲਾਂ ਗੁਰਮੇਲ ਸਿੰਘ ਘਰਾਚੋਂ ਆਪਣੀ ਸਰਕਾਰ ਦੀ ਕਾਰਗੁਜਾਰੀ ਵਿੱਚ ਸੁਧਾਰ ਕਰਨ | ਸ. ਭਸੌੜ ਨੇ ਦੱਸਿਆ ਕਿ ਐਮ.ਪੀ. ਸ. ਮਾਨ ਵੱਲੋਂ ਜਿੱਥੇ ਹਲਕੇ ਦੇ ਮੁਕੰਮਲ ਬਿਜਲੀ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਦਾ ਪ੍ਰੋਜੈਕਟ ਪਾਸ ਕਰਵਾਇਆ ਹੈ, ਉੱਥੇ ਹੀ 100 ਦੇ ਕਰੀਬ ਸੜਕਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ  ਵੀ ਮੰਜੂਰੀ ਦਿਵਾਈ ਹੈ | ਇਸ ਤੋਂ ਇਲਾਵਾ ਅਨੇਕਾਂ ਹੀ ਰੇਲਵੇ ਸਟੇਸ਼ਨਾਂ ‘ਤੇ ਜਰੂਰੀ ਰੇਲਗੱਡੀਆਂ ਦਾ ਠਹਿਰਾਅ ਯਕੀਨੀ ਬਣਾਇਆ | ਇਸ ਤੋਂ ਇਲਾਵਾ ਹਲਕੇ ਦੇ ਸੈਂਕੜੇ ਕੈਂਸਰ ਪੀੜਤ ਮਰੀਜਾਂ ਨੂੰ  ਆਰਥਿਕ ਸਹਾਇਤਾ ਦਿਵਾਈ | ਇਸ ਤੋਂ ਇਲਾਵਾ ਆਪਣੇ ਕੋਟੇ ਦੀਆਂ ਗ੍ਰਾਂਟਾਂ ਬਿਨ੍ਹਾਂ ਪੱਖਪਾਤ ਤੋਂ ਹਲਕੇ ਦੇ ਹਰ ਵਰਗ ਨੂੰ  ਦਿੱਤੀਆਂ ਜਾ ਰਹੀਆਂ ਹਨ | ਸ. ਭਸੌੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਇੱਕ ਕੌਮੀ ਆਗੂ ਹਨ, ਜੋ ਹਲਕੇ ਦੀ ਸੇਵਾ ਦੇ ਨਾਲ-ਨਾਲ ਪੂਰੇ ਪੰਜਾਬ ਦੀ ਖੁਸ਼ਹਾਲੀ ਲਈ ਲਗਾਤਾਰ ਯਤਨਸ਼ੀਲ ਹਨ | ਇਸ ਲਈ ਝਾੜੂ ਪਾਰਟੀ ਦੇ ਲੀਡਰਾਂ ਤੋਂ ਉਨ੍ਹਾਂ ਨੂੰ  ਕੀਤੇ ਕੰਮਾਂ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ | ਸ. ਭਸੌੜ ਨੇ ਕਿਹਾ ਕਿ ਜੇਕਰ ਗੁਰਮੇਲ ਸਿੰਘ ਘਰਾਚੋਂ ਲੋਕਾਂ ਦੇ ਐਨੇ ਹੀ ਕੰਮ ਕਰਦੇ ਤਾਂ ਉਨ੍ਹਾਂ ਨੂੰ  ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਜਿਮਨੀ ਚੋਣ ਦੌਰਾਨ ਹਾਰ ਦਾ ਮੂੰਹ ਨਾ ਦੇਖਣਾ ਪੈਂਦਾ | ਉਨ੍ਹਾਂ ਆਪ ਆਗੂ ਗੁਰਮੇਲ ਸਿੰਘ ਘਰਾਚੋਂ ਵੱਲੋਂ ਕੀਤੀ ਟਿੱਪਣੀ ਕਿ ਐਮ.ਪੀ. ਸ. ਮਾਨ ਹੜ੍ਹ ਪੀੜਿਤ ਇਲਾਕਿਆਂ ਵਿੱਚ ਨਹੀਂ ਗਏ ਦਾ ਜਵਾਬ ਦਿੰਦਿਆਂ ਕਿਹਾ ਕਿ ਐਮ.ਪੀ. ਸ. ਮਾਨ ਨੇ ਅਖਬਾਰਾਂ ਵਿੱਚ ਤਸਵੀਰਾਂ ਪ੍ਰਕਾਸ਼ਿਤ ਕਰਵਾਉਣ ਲਈ ਪਜਾਮੇ ਲਿਬੇੜਨ ਵਾਲੀ ਰਾਜਨੀਤੀ ਨਹੀਂ ਕੀਤੀ, ਸਗੋਂ ਜਮੀਨੀ ਪੱਧਰ ਤੱਕ ਪਹੁੰਚ ਕੇ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਤਕਲੀਫਾਂ ਨੂੰ  ਸੁਣ ਕੇ ਹੱਲ ਕੀਤਾ | ਖਨੌਰੀ, ਮੂਨਕ, ਲਹਿਰਾ ਤੋਂ ਇਲਾਵਾ ਪੰਜਾਬ ਦੇ ਹੋਰ ਜਿਨ੍ਹੇ ਵੀ ਇਲਾਕਿਆਂ ਵਿੱਚ ਹੜ੍ਹਾਂ ਦੀ ਮਾਰ ਪਈ ਸੀ, ਸਾਰੇ ਇਲਾਕਿਆਂ ਵਿੱਚ ਐਮ.ਪੀ. ਸ. ਮਾਨ ਖੁਦ ਜਾ ਕੇ ਲੋਕਾਂ ਦਾ ਦੁੱਖ ਵੰਡਾਉਂਦੇ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews#simranjitsinghmann
Previous Post

ਮੁਰੰਮਤ ਅਤੇ ਨਵੇਂ ਟਾਇਰਾਂ ਦੀ ਉਡੀਕ ਵਿੱਚ ਡਿਪੂਆਂ ‘ਚ ਖੜ੍ਹੀਆਂ ਸੈਂਕੜੇ ਸਰਕਾਰੀ ਬੱਸਾਂ

Next Post

ਬਰਨਾਲਾ ਪੁਲਿਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਨਾਲ ਅਹਿਮ ਬੈਠਕ 

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਬਰਨਾਲਾ ਪੁਲਿਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਨਾਲ ਅਹਿਮ ਬੈਠਕ 

ਬਰਨਾਲਾ ਪੁਲਿਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਨਾਲ ਅਹਿਮ ਬੈਠਕ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend