ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ…ਫਸ ਗਿਆ ਪੇਚ…ਦੂਜੀ ਵਾਰ ਮੀਟਿੰਗ ਹੋਈ ਰੱਦ

– “ਆਪ” ਦੇ ਦੋ ਧਾਕੜ ਆਗੂਆਂ ਦੀਆਂ ਪਤਨੀਆਂ ਦਾਅਵੇਦਾਰ ਬਰਨਾਲਾ,13 ਜੂਨ, (ਨਿਰਮਲ ਸਿੰਘ ਪੰਡੋਰੀ)- -ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਚੇਅਰਮੈਨ ਦੀ ਚੋਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦਾ ਮਾਹੌਲ “ਸਭ ਅੱਛਾ ਨਹੀਂ ਹੈ” ਵਾਲਾ ਬਣ ਚੁੱਕਿਆ ਹੈ। ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਦੀ ਚੋਣ ਲਈ ਅੱਜ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਸੀ ਜੋ ਚੇਅਰਮੈਨ ਦੀ ਚੋਣ […]
ਇੱਥੇ ਤਾਂ ਸਾਰੀ ਦਾਲ ਹੀ ਕਾਲੀ ਸੀ…ਪੰਚਾਇਤ ਸੰਮਤੀ ਮਹਿਲ ਕਲਾਂ ਦੀ ਦੁਕਾਨ ਨੰਬਰ 20 ਦੀ ਬੋਲੀ ਹੋਈ ਰੱਦ

-ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ SDM ਮਹਿਲ ਕਲਾਂ ਨੇ ਲਿਆ ਸਖ਼ਤ ਫੈਸਲਾ ਬਰਨਾਲਾ,13 ਜੂਨ (ਨਿਰਮਲ ਸਿੰਘ ਪੰਡੋਰੀ)- ਬਲਾਕ ਦਫ਼ਤਰ ਮਹਿਲ ਕਲਾਂ ਅਕਸਰ ਆਪਣੇ ਕਾਰਨਾਮਿਆਂ ਕਰਕੇ ਚਰਚਾ ਵਿੱਚ ਰਿਹਾ ਹੈ। ਬਲਾਕ ਮਹਿਲ ਕਲਾਂ ਵਿੱਚ ਵੱਖ-ਵੱਖ ਸਮੇਂ ‘ਤੇ ਨਿਯੁਕਤ ਰਹੇ ਕੁਝ ਬੀਡੀਪੀਓਜ਼ ਦੀ ਕਾਰਜਕਾਰੀ ‘ਤੇ ਉਗਲਾਂ ਉਠਦੀਆਂ ਰਹੀਆਂ ਹਨ ਅਤੇ ਕੁਝ ਕੰਮਾਂ ਵਿੱਚ ਕੁਰੱਪਸ਼ਨ ਦੇ ਸਿੱਧੇ […]
ਪੰਜਾਬ ‘ਚ ਵੀ ਆ ਗਏ ਕਾਕਰੋਚ…13 ਜੂਨ ਨੂੰ ਅੰਮ੍ਰਿਤਸਰ ਵਿਖੇ ਰੱਖਿਆ ਇਕੱਠ

ਚੰਡੀਗੜ੍ਹ,12 ਜੂਨ, Gee98 News service- ਸੋਸ਼ਲ ਮੀਡੀਆ ‘ਤੇ ਹੋਂਦ ਵਿੱਚ ਆਈ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ ਪੰਜਾਬ ਵਿੱਚ ਵੀ ਹੋ ਗਈ ਹੈ। ਪਾਰਟੀ ਦੇ ਫਾਉਂਡਰ ਅਭਿਜੀਤ ਦੀਪਕੇ 13 ਜੂਨ ਨੂੰ ਅੰਮ੍ਰਿਤਸਰ ਪੁੱਜਣਗੇ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਜਾਰੀ ਕਰਕੇ ਅਭਿਜੀਤ ਨੇ ਦੱਸਿਆ ਕਿ 13 ਜੂਨ ਨੂੰ 4 ਵਜੇ ਅੰਮ੍ਰਿਤਸਰ ਵਿਖੇ ਕੇਂਦਰੀ ਸਿੱਖਿਆ ਮੰਤਰੀ […]
ਬਰਨਾਲਾ ਸ਼ਹਿਰ ਦੇ ਅੰਦਰਲੇ ਵੱਡੇ ਸਰਕਾਰੀ ਦਫ਼ਤਰਾਂ ਦੀ ਥਾਂ ‘ਤੇ ਬਣ ਸਕਦੀ ਹੈ ਪਾਰਕਿੰਗ

ਬਰਨਾਲਾ,12 ਜੂਨ (ਨਿਰਮਲ ਸਿੰਘ ਪੰਡੋਰੀ)- -ਨਗਰ ਨਿਗਮ ਬਰਨਾਲਾ ਦੇ ਨਵੇਂ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਮੇਅਰ ਦੀ ਕੁਰਸੀ ‘ਤੇ ਬੈਠਦਿਆਂ ਹੀ ਬਰਨਾਲਾ ਸ਼ਹਿਰ ਦੀ ਸਭ ਤੋਂ ਵੱਡੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਦਾ ਇਸ਼ਾਰਾ ਕੀਤਾ ਹੈ। ਪੱਤਰਕਾਰਾਂ ਵੱਲੋਂ ਸ਼ਹਿਰ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਸਬੰਧੀ ਕੀਤੇ ਇੱਕ ਸਵਾਲ ਦੇ ਜਵਾਬ ਵਿੱਚ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ […]
ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਬਰਨਾਲਾ,11 ਜੂਨ (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 44 ਤੋਂ ਜੇਤੂ ਕੌਂਸਲਰ ਹਸਨਪ੍ਰੀਤ ਭਾਰਦਵਾਜ ਨੇ ਬਰਨਾਲਾ ਦਾ ਪਹਿਲਾ ਮੇਅਰ ਬਣਨ ਦਾ ਮਾਣ ਪ੍ਰਾਪਤ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ‘ਚ ਹਸਨਪ੍ਰੀਤ ਭਾਰਦਵਾਜ ਨੇ ਬਰਨਾਲਾ ਦੇ ਪਹਿਲੇ ਮੇਅਰ ਦਾ ਅਹੁਦਾ ਸੰਭਾਲਿਆ। ਦੱਸਿਆ […]
ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

ਬਰਨਾਲਾ,11 ਜੂਨ (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਸਬੰਧੀ ਤਿੰਨ ਮੌਜੂਦਾ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇੱਕ ਪੱਤਰ ਲਿਖ ਕੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਨਗਰ ਨਿਗਮ ਬਰਨਾਲਾ ਲਈ ਚੁਣੇ ਗਏ ਕਾਂਗਰਸੀ ਕੌਂਸਲਰ ਸ੍ਰੀਮਤੀ ਊਸ਼ਾ ਰਾਣੀ, ਸ੍ਰੀਮਤੀ ਹਰਵਿੰਦਰ ਰਾਣੀ ਅਤੇ ਕੁਲਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ […]
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ,10 ਜੂਨ, (ਨਿਰਮਲ ਸਿੰਘ ਪੰਡੋਰੀ)- ਜੇਕਰ ਤੁਸੀਂ ਪੜ੍ਹਾਈ ਬੇਸ ‘ਤੇ ਜਾਂ ਕਿਸੇ ਹੋਰ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਤੁਹਾਡੇ ਵੱਲੋਂ ਵੀਜ਼ਾ ਲਗਵਾਉਣ ਲਈ ਚੁਣੀ ਗਈ ਫਾਰਮ ਪੰਜਾਬ ਸਰਕਾਰ ਕੋਲ ਰਜਿਸਟਰਡ ਹੋਣੀ ਜ਼ਰੂਰੀ ਹੈ। ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ […]
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਚੰਡੀਗੜ੍ਹ ,10 ਜੂਨ, Gee98 News service- -ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਵੱਲੋਂ ਲਿਆਂਦੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਭਾਵੇਂ ਸੂਬੇ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000-1000 ਰੁਪਏ ਅਜੇ ਤੱਕ ਨਹੀਂ ਦਿੱਤਾ ਗਿਆ ਪ੍ਰੰਤੂ ਦੂਜੇ ਪਾਸੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅਗਲੀਆਂ ਵਿਧਾਨ ਸਭਾ ਚੋਣਾਂ ‘ਚ […]
ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਚੰਡੀਗੜ੍ਹ,8 ਜੂਨ, Gee98 news service- -ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਸਾਲਾਂ ਬਾਅਦ ਬੀਐਸਐਫ ਦੇ ਇੱਕ ਜਵਾਨ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਫੌਜ ਨੂੰ ਹੁਕਮ ਦਿੱਤੇ ਹਨ ਕਿ ਸਬੰਧਤ ਜਵਾਨ ਨੂੰ ਦਿਵਿਆਂਗਤਾ ਪੈਨਸ਼ਨ ਦਿੱਤੀ ਜਾਵੇ। ਇਸ ਮਾਮਲੇ ਦੇ ਵੇਰਵੇ ਅਨੁਸਾਰ (BSF ਵਿੱਚ ਸੇਵਾ ਨਿਭਾਉਣ ਵਾਲੇ ਇੱਕ ਜਵਾਨ ਨੂੰ ਮਿਰਗੀ (ਐਪੀਲੈਪਸੀ) ਦੀ ਬੀਮਾਰੀ ਕਾਰਨ […]
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਚੰਡੀਗੜ੍ਹ 8 ਜੂਨ ( Gee98 News service )- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਫੈਸਲਾ ਕੀਤਾ ਹੈ। ਤਾਲਮੇਲ […]