…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਚੰਡੀਗੜ੍ਹ,14 ਮਈ, Gee98 News service- ਕੇਂਦਰੀ ਜਾਂਚ ਏਜੰਸੀ CBI ਵੱਲੋਂ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਤੇ ਪਈ ਰੇਡ ਸਬੰਧੀ ਅਹਿਮ ਖੁਲਾਸੇ ਸਾਹਮਣੇ ਆ ਰਹੇ ਹਨ। ਵਿਜੀਲੈਂਸ ਦੇ ਸੂਤਰਾਂ ਅਨੁਸਾਰ ਜਿਸ ਕੇਸ ਦੇ ਨਿਪਟਾਰੇ ਸਬੰਧੀ ਰਿਸ਼ਵਤ ਮੰਗਣ ਦਾ ਦੋਸ਼ ਹੈ ਉਸ ਕੇਸ ਨਾਲ ਸੰਬੰਧਿਤ ਕੋਈ ਸ਼ਿਕਾਇਤ ਵਿਜੀਲੈਂਸ ਦੇ ਰਿਕਾਰਡ ਵਿੱਚ ਦਰਜ ਹੀ ਨਹੀਂ ਮਿਲੀ ਹੈ। […]
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਬਰਨਾਲਾ,13 ਮਈ (ਨਿਰਮਲ ਸਿੰਘ ਪੰਡੋਰੀ)- -ਨਗਰ ਸੁਧਾਰ ਟਰੱਸਟ ਬਰਨਾਲਾ ਦੀ 25 ਏਕੜ ਸਕੀਮ ਵਾਲੀ ਜਗ੍ਹਾ ਵਿੱਚੋਂ ਸੈਂਕੜੇ ਦਰੱਖ਼ਤ ਗ਼ੈਰ ਕਾਨੂੰਨੀ ਤਰੀਕੇ ਨਾਲ ਪੁੱਟੇ ਜਾਣ ਦੇ ਜ਼ਿੰਮੇਵਾਰ ਅਧਿਕਾਰੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਕਾਨੂੰਨੀ ਸ਼ਿਕੰਜੇ ਵਿੱਚ ਫਸਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਦੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਗਠਿਤ ਕੀਤੀ ਉਚ ਅਧਿਕਾਰੀਆਂ […]
CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ,13 ਮਈ, Gee98 News service -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਈਮੇਲ ਰਾਹੀਂ ਮਿਲੀ ਧਮਕੀ ਵਿੱਚ ਉਕਤ ਦੋਵੇਂ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਭਗਵੰਤ ਮਾਨ ਅਤੇ […]
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਚੰਡੀਗੜ੍ਹ,13 ਮਈ, Gee98 news service- ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਵੱਲੋਂ ਮਈ 2026 ਵਿੱਚ ਜਾਰੀ ਕੀਤੀ ਗਈ ‘ਕ੍ਰਾਈਮ ਇਨ ਇੰਡੀਆ 2024’ ਰਿਪੋਰਟ ਅਨੁਸਾਰ ਪੰਜਾਬ ਵਿੱਚ ਔਰਤਾਂ ਨਾਲ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦੇਸ਼ ਵਿੱਚ ਸਭ ਤੋਂ ਵੱਧ ਹੋ ਰਹੀਆਂ ਹਨ। ਰਿਪੋਰਟ ਅਨੁਸਾਰ ਸਾਲ 2024 ਦੌਰਾਨ ਸੂਬੇ ਵਿੱਚ ਲੁੱਟਾਂ-ਖੋਹਾਂ ਦੇ 1,356 ਮਾਮਲੇ ਦਰਜ ਕੀਤੇ ਗਏ। ਇਸ ਮਾਮਲੇ ਵਿੱਚ […]
ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

ਚੰਡੀਗੜ੍ਹ,12 ਮਈ, Gee98 news service- ਪੰਜਾਬ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵਿਆਂ ਅਤੇ ਵਾਅਦਿਆਂ ‘ਤੇ ਪੰਜਾਬ ‘ਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ਼ ਲੜਨ ਵਾਲੀ ਸਰਕਾਰੀ ਏਜੰਸੀ ‘ਤੇ ਕੇਂਦਰੀ ਏਜੰਸੀ ਦੀ ਰੇਡ ਨੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਬੈਕਫੁੱਟ ‘ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਕੇਂਦਰੀ ਏਜੰਸੀ ਸੀਬੀਆਈ ਨੇ […]
ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ

ਬਰਨਾਲਾ ,11 ਮਈ (ਨਿਰਮਲ ਸਿੰਘ ਪੰਡੋਰੀ)- -ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ‘ਚ ਟ੍ਰਾਈਡੈਂਟ ਦੇ ਮਾਲਕ ਅਤੇ ਮੈਂਬਰ ਪਾਰਲੀਮੈਂਟ ਰਾਜਿੰਦਰ ਗੁਪਤਾ ਤੋਂ ਬਾਅਦ ਅੱਜ ਇੱਕ ਹੋਰ ਵੱਡਾ ਧਮਾਕਾ ਕੀਤਾ ਹੈ। ਭਾਜਪਾ ਨੇ ਬਰਨਾਲਾ ਦੇ ਇੱਕ ਨਾਮਵਰ ਢਾਬੇ ‘ਤੇ ‘ਕਮਲ ਦਾ ਫੁੱਲ’ ਖਿੜਾ ਦਿੱਤਾ ਹੈ। ਖ਼ਬਰਾਂ ਅਨੁਸਾਰ ਬਰਨਾਲਾ ਦੇ ਪ੍ਰਸਿੱਧ ਰਜਵਾੜਾ ਢਾਬੇ ਦਾ ਮਾਲਕ ਬਲਜਿੰਦਰ ਸਿੰਘ ਬੜਿੰਗ […]
ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਚੰਡੀਗੜ੍ਹ,11 ਮਈ, Gee98 news service- ਪੰਜਾਬ ‘ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ ਬਿਗਲ ਵੱਜ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ 3.30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ ਜਿਸ ਵਿੱਚ ਚੋਣ ਪ੍ਰਕਿਰਿਆ ਦੇ ਸਾਰੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ […]
ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਚੰਡੀਗੜ੍ਹ,11 ਮਈ, Gee98 news service- ਪੰਜਾਬ ‘ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ ਬਿਗਲ ਵੱਜ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ 3.30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ ਜਿਸ ਵਿੱਚ ਚੋਣ ਪ੍ਰਕਿਰਿਆ ਦੇ ਸਾਰੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ […]
ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਬਰਨਾਲਾ, 10 ਮਈ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੇਵਾਲ ਵਿਖੇ ਇੱਕ 65 ਸਾਲ ਦੀ ਔਰਤ ਵੱਲੋਂ ਸਪਰੇਅ ਪੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜ੍ਹਤ ਸਰਬਜੀਤ ਕੌਰ ਦੇ ਸਕੇ ਸਬੰਧੀਆਂ ਵੱਲੋਂ ਉਸਦੀ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ ਜਦਕਿ ਜ਼ਮੀਨ ਦੇ ਸਾਰੇ ਕਾਗਜ਼ਾਤ ਸਰਬਜੀਤ ਕੌਰ ਦੇ ਕੋਲ […]
ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਬਰਨਾਲਾ ,10 ਮਈ, (ਨਿਰਮਲ ਸਿੰਘ ਪੰਡੋਰੀ)- -ਉੰਝ ਭਾਵੇਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦਾ ਅਜੇ ਰਸਮੀ ਤੌਰ ‘ਤੇ ਐਲਾਨ ਨਹੀਂ ਕੀਤਾ ਪ੍ਰੰਤੂ ਬਰਨਾਲਾ ਵਿੱਚ ਲੱਗਭੱਗ ਸਾਰੇ ਸਿਆਸੀ ਪਾਰਟੀਆਂ ਦੇ ਸਿਆਸੀ ਯੋਗੀਆਂ ਨੇ ਵੋਟਰਾਂ ਅੱਗੇ ਬੀਨ ਵਜਾਉਣੀ ਸ਼ੁਰੂ ਕਰ ਦਿੱਤੀ ਹੈ। ਜੇਕਰ ਸੱਤਾ ਪੱਖ ਤੋਂ ਗੱਲ ਕਰੀਏ ਤਾਂ ਆਮ […]