Gee 98News

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਚੰਡੀਗੜ੍ਹ,9 ਮਈ, Gee98 news service- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਦੂਜੀ ਵਾਰ ਰੇਡ ਕੀਤੀ ਹੈ। ‌ ਅੱਜ ਸਵੇਰ ਤੋਂ ਹੀ ਈਡੀ ਦੀ ਕਈ ਅਧਿਕਾਰੀਆਂ ਦੀ ਟੀਮ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਲੱਗਭੱਗ 15 ਗੱਡੀਆਂ ਵਿੱਚ ਈਡੀ ਦੇ ਅਧਿਕਾਰੀ ਸੰਜੀਵ […]

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ ,9 ਮਈ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਖੇ ਇੱਕ PNG ਗੈਸ ਉਪਭੋਗਤਾ ਵੱਲੋਂ ਸਾਰੇ ਪਿੰਡ ਦੀ ਜਾਨ ਜੋਖ਼ਮ ਵਿੱਚ ਪਾ ਕੇ ਗੈਸ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਬੰਧਤ ਗੈਸ ਕੰਪਨੀ ਨੇ ਥਾਣਾ ਮਹਿਲ ਕਲਾਂ ਵਿਖੇ ਰਿਪੋਰਟ ਕੀਤੀ ਜਿਸ ਤੋਂ ਬਾਅਦ ਉਪਭੋਗਤਾ […]

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਮੁੱਖ ਮੰਤਰੀ ਦਾ ਸਨਮਾਨ ਬਰਨਾਲਾ,8 ਮਈ (ਨਿਰਮਲ ਸਿੰਘ ਪੰਡੋਰੀ)- ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੰਜਾਬ ‘ਚ ਨਵਾਂ ਕਾਨੂੰਨ ਪਾਸ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਬਰਨਾਲਾ ਵਿਖੇ ਪੁੱਜੀ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਆਮ […]

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਚੰਡੀਗੜ੍ਹ ,8 ਮਈ, Gee98 News service- -ਪੰਜਾਬ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਫੋਨ ਕਰਕੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਮੈਨੂੰ ਦਿੱਲੀ ਆ ਕੇ ਮਿਲੋ। ਦਰਅਸਲ ਅੱਜ ਸੰਸਦ ਰਾਜਕੁਮਾਰ ਚੱਬੇਵਾਲ ਦਾ ਜਨਮਦਿਨ ਹੈ ਜਿਸ ਸਬੰਧੀ ਉਹਨਾਂ ਦੱਸਿਆ […]

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਚੰਡੀਗੜ੍ਹ 8 ਮਈ, Gee98 News service- -ਕੇਂਦਰੀ ਜਾਂਚ ਏਜੰਸੀ ED ਦੇ ਰਾਡਾਰ ‘ਤੇ ਆਏ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਬੀਤੇ ਕੱਲ੍ਹ ਪੰਜਾਬ ‘ਚ ਈਡੀ ਦੀਆਂ ਰੇਡਾਂ ‘ਚ ਆਪਣਾ ਨਾਮ ਜੋੜਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਦਾ ਨਾਮ ਇਸ ਮਾਮਲੇ ਨਾਲ ਜੋੜਨ ਪਿੱਛੇ ਭਾਜਪਾ ਦੀ […]

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

ਚੰਡੀਗੜ੍ਹ,8 ਮਈ, Gee98 News service- -ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਛਾਪਾਮਾਰੀ ਦੇ ਮਾਮਲੇ ਵਿੱਚ ਟਰਾਈਡੈਂਟ ਫੈਕਟਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ‌ਟਰਾਈਡੈਂਟ ਦੇ ਮਾਲਕ ਅਤੇ ਰਾਜਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਅਰਜ਼ੀ ਦੀ ਸੁਣਵਾਈ ਕਰਦੇ […]

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਚੰਡੀਗੜ੍ਹ ,8 ਮਈ, Gee98 news service- -ਪੰਜਾਬ ‘ਚ ਮੋਹਾਲੀ ਅਤੇ ਖਰੜ ਵਿਖੇ ਕੁਝ ਥਾਵਾਂ ‘ਤੇ ED ਦੀ ਛਾਪੇਮਾਰੀ ਨੇ ਪੰਜਾਬ ਦੀ ਸੱਤਾਧਾਰੀ ਪਾਰਟੀ ਵਿੱਚ ਤਰਥੱਲੀ ਮਚਾ ਦਿੱਤੀ ਹੈ। ਇੱਕ ਉੱਚੀ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ 500-500 ਸੌ ਦੇ ਨੋਟਾਂ ਦੀਆਂ ਗੁੱਟੀਆਂ ਨਾਲ ਭਰੇ ਬੈਗ ਧਰਤੀ ‘ਤੇ ਡਿੱਗਣ ਅਤੇ 500-500 ਸੌ ਦੇ ਨੋਟ ਹਵਾ ਵਿੱਚ ਉੱਡਣ […]

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਬਰਨਾਲਾ ,7 ਮਈ, (ਨਿਰਮਲ ਸਿੰਘ ਪੰਡੋਰੀ)- -ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਰਨਾਲਾ ਯੂਨਿਟ ਵੱਲੋਂ ਸਥਾਨਿਕ ਜ਼ਿਲ੍ਹਾ ਪ੍ਰੋਗਰਾਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਲੰਮਾ ਸੰਘਰਸ਼ ਕਰਕੇ ਸਰਕਾਰ […]

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਬਰਨਾਲਾ,7 ਮਈ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਅਜੇ ਕੁਮਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇੱਕ ਅਹਿਮ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ। ਪਿਛਲੇ ਦਿਨੀਂ ਪਾਰਟੀ ਦੇ ਐਸਸੀ ਡਿਪਾਰਟਮੈਂਟ ਵਿੱਚ ਕੀਤੀਆਂ ਅਹਿਮ ਨਿਯੁਕਤੀਆਂ ਦੀ ਪ੍ਰਕਿਰਿਆ ਦੌਰਾਨ ਕੌਂਸਲਰ ਅਜੇ ਕੁਮਾਰ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ‌ਜਿਕਰਯੋਗ ਹੈ ਕਿ ਕੌਂਸਲਰ ਅਜੇ ਕੁਮਾਰ […]

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਚੰਡੀਗੜ੍ਹ ,7 ਮਈ, Gee98 News service- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਭਾਜਪਾ ਦਾ ਨਾਮ ਲੈਂਦੇ ਹੋਏ ਕਿਹਾ ਸੀ ਕਿ ਇਹ ਧਮਾਕੇ […]

error: Content is protected !!