Gee 98News

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਬਰਨਾਲਾ,17 ਮਈ, (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਬਰਨਾਲਾ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਵੀ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਇੱਕ ਵਾਰਡ ਤੋਂ ਦੂਜੇ ਵਾਰਡ ਵਿੱਚ ਤਬਦੀਲੀ ਕਰਨ ਦੀ ਪ੍ਰਕਿਰਿਆ ਨੇ ਬਰਨਾਲਾ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਵੋਟਾਂ ‘ਚ ਕੀਤੀ ਜਾ ਰਹੀ ਤਬਦੀਲੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸੀ […]

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਚੰਡੀਗੜ੍ਹ ,17 ਮਈ , Gee98 news service- -ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ED ਦਾ ਸੇਕ ਪੰਜਾਬ ਦੀ ਅਫਸਰਸ਼ਾਹੀ ਤੱਕ ਵੀ ਪੁੱਜ ਚੁੱਕਿਆ ਹੈ। ‌ ਈਡੀ ਨੇ ਹੁਣ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਤਲਬ ਕੀਤਾ ਹੈ। ਇਸ ਤੋਂ ਇਲਾਵਾ ਤਿੰਨ ਹੋਰ ਜਣਿਆਂ ਨੂੰ ਵੀ ਸੋਮਵਾਰ ਪੇਸ਼ […]

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

ਚੰਡੀਗੜ੍ਹ,16 ਮਈ, Gee98 news service- -ਉੰਝ ਤਾਂ ਭਾਵੇਂ ਸਿਆਸੀ ਪਾਰਟੀਆਂ ਸਥਾਨਕ ਚੋਣਾਂ ਲਈ ਆਪਣੇ ਆਗੂਆਂ ਨੂੰ ਟਿਕਟ ਦੇਣ ਸਮੇਂ ਉਹਨਾਂ ਦੀ ਪੂਰੀ ਤਰ੍ਹਾਂ ਸਕਰੀਨਿੰਗ ਦਾ ਦਾਅਵਾ ਕਰਦੀਆਂ ਹਨ ਪ੍ਰੰਤੂ ਇਹ ਦਾਅਵੇ ਸਿਰਫ਼ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਹੁੰਦੇ ਹਨ ਜਦਕਿ ਅਸਲ ਵਿੱਚ ਰਾਜਨੀਤਿਕ ਪਾਰਟੀਆਂ ਟਿਕਟਾਂ ਦੀ ਵੰਡ ਕਰਨ ਸਮੇਂ ਉਮੀਦਵਾਰ ਦਾ ਕਿਰਦਾਰ ਅਤੇ ਸਮਾਜਿਕ […]

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ,16 ਮਈ, Gee98 news service- ਪੰਜਾਬ ਪੁਲਿਸ ਨੇ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਸੂਬੇ ਦੀ ਇੱਕ ਮਹਿਲਾ ਐਸਡੀਐਮ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਪੁਲਿਸ ਨੇ ਗੁਰਦਾਸਪੁਰ ਵਿਖੇ ਤਾਇਨਾਤ ਐਸਡੀਐਮ ਅਨੂਪ੍ਰੀਤ ਕੌਰ ਰੰਧਾਵਾ ਨੂੰ 1 ਕਰੋੜ 63 ਲੱਖ ਰੁਪਏ ਦੇ ਘਪਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 16 ਮਈ […]

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

ਚੰਡੀਗੜ੍ਹ,16 ਮਈ, Gee98 News service- ਪੰਜਾਬ ‘ਚ ਗਊ ਹੱਤਿਆ ਦਾ ਇੱਕ ਵੱਡਾ ਕਾਂਡ ਸਾਹਮਣੇ ਆਇਆ ਹੈ। ‌ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪੁਲਿਸ ਅਤੇ ਗਊ ਸੇਵਕਾਂ ਨੇ ਇੱਕ ਮਹਿੰਦਰਾ ਜੀਪ ਨੂੰ ਰੋਕ ਕੇ ਉਸ ਵਿੱਚੋਂ 17 ਕੁਇੰਟਲ ਦੇ ਲੱਗਭੱਗ ਗਊ ਦਾ ਮੀਟ ਬਰਾਮਦ ਕੀਤਾ ਹੈ। ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ, […]

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

ਬਰਨਾਲਾ 16 ਮਈ ( ਨਿਰਮਲ ਸਿੰਘ ਪੰਡੋਰੀ )- -ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਜੇਕਰ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸ਼ਹਿਰ ਦਾ ਸਿਆਸੀ ਤਾਪਮਾਨ ਪੂਰੇ ਸ਼ਿਖਰਾਂ ‘ਤੇ ਹੈ। ਬੀਤੇ ਕੱਲ੍ਹ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਨੇ ਆਪਣੇ ਉਮੀਦਵਾਰਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤੇ। […]

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

ਬਰਨਾਲਾ ,15 ਮਈ , Gee98 News service- -ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ਦਾ ਪੇਚ ਫਸ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ਲਈ ਆਪਣੇ ਕਿਸੇ ਆਗੂ ਦਾ ਨਾਮ ਫਾਈਨਲ ਨਹੀਂ ਕਰ ਸਕੀ ਜਿਸ ਤੋਂ ਬਾਅਦ ਵੀਰਵਾਰ ਵਾਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਰੱਖੀ ਮੀਟਿੰਗ ਪ੍ਰਸ਼ਾਸਨ ਵੱਲੋਂ ਰੱਦ ਕੀਤੀ ਗਈ। […]

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਬਰਨਾਲਾ ,15 ਮਈ, (ਨਿਰਮਲ ਸਿੰਘ ਪੰਡੋਰੀ)- -ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਲਈ ਚੋਣ ਬੁਖਾਰ ਪੂਰੇ ਸ਼ਿਖਰਾਂ ‘ਤੇ ਪੁੱਜ ਚੁੱਕਿਆ ਹੈ। ‌ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਨੇ ਆਪਣੇ-ਆਪਣੇ ਉਮੀਦਵਾਰਾਂ ਦੀ ਚੋਣ ਲੱਗਭੱਗ ਮੁਕੰਮਲ ਕਰ ਲਈ ਹੈ ਅਤੇ ਨਾਮਜ਼ਦਗੀਆਂ ਦੇ ਆਖ਼ਰੀ ਦੋ ਦਿਨ 15 ਅਤੇ 16 ਮਈ ਨੂੰ ਚੁਣੇ ਗਏ ਉਮੀਦਵਾਰ […]

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਚੰਡੀਗੜ੍ਹ,14 ਮਈ, Gee98 News service- ਪੰਜਾਬ ‘ਚ 15 ਜੂਨ ਤੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਐਲਾਨ ਹੋ ਗਿਆ ਹੈ। SIR ਤਹਿਤ ਬੂਥ ਲੈਵਲ ਅਧਿਕਾਰੀ (BLO) ਘਰ ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਕਰਨਗੇ। ਇਸ ਦੌਰਾਨ 18 ਸਾਲ ਤੋਂ ਵੱਧ ਉਮਰ ਦੇ ਨਵੇਂ ਵੋਟਰਾਂ ਦਾ ਨਾਮ ਦਰਜ ਕੀਤਾ ਜਾਵੇਗਾ, ਜਦਕਿ ਮ੍ਰਿਤਕ ਵੋਟਰਾਂ […]

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਚੰਡੀਗੜ੍ਹ,14 ਮਈ, Gee98 News service- ਕੇਂਦਰੀ ਜਾਂਚ ਏਜੰਸੀ CBI ਵੱਲੋਂ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਤੇ ਪਈ ਰੇਡ ਸਬੰਧੀ ਅਹਿਮ ਖੁਲਾਸੇ ਸਾਹਮਣੇ ਆ ਰਹੇ ਹਨ। ਵਿਜੀਲੈਂਸ ਦੇ ਸੂਤਰਾਂ ਅਨੁਸਾਰ ਜਿਸ ਕੇਸ ਦੇ ਨਿਪਟਾਰੇ ਸਬੰਧੀ ਰਿਸ਼ਵਤ ਮੰਗਣ ਦਾ ਦੋਸ਼ ਹੈ ਉਸ ਕੇਸ ਨਾਲ ਸੰਬੰਧਿਤ ਕੋਈ ਸ਼ਿਕਾਇਤ ਵਿਜੀਲੈਂਸ ਦੇ ਰਿਕਾਰਡ ਵਿੱਚ ਦਰਜ ਹੀ ਨਹੀਂ ਮਿਲੀ ਹੈ। […]

error: Content is protected !!